ਸੁਖਬੀਰ ਦੀ ਹੱਥ ਜੋੜ ਕੇ ਵਿਰੋਧੀਆਂ ਨੂੰ ਪਾਠ ਕਰਨ ਦੀ ਸਲਾਹ (ਵੀਡੀਓ)

12/10/2018 6:33:20 PM

ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ ਨੂੰ ਰੋਜ਼ਾਨਾ ਪਾਠ ਕਰਨ ਦੀ ਸਲਾਹ ਦਿੱਤੀ ਹੈ। ਦਰਅਸਲ ਭੁੱਲਾਂ ਲਈ ਖਿਮਾ ਲਈ ਸਮੁੱਚੇ ਅਕਾਲੀ ਦਲ ਵਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਨਾਲ ਗੱਲਬਾਤ ਕਰਨ ਦਾ ਯਤਨ ਕੀਤਾ ਗਿਆ ਤਾਂ ਉਨ੍ਹਾਂ ਇਸ ਮੌਕੇ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨਬਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਸੁਖਬੀਰ ਨੇ ਇੰਨਾ ਜ਼ਰੂਰ ਕਿਹਾ ਕਿ ਉਹ ਸਿਰਫ ਇੰਨਾ ਕਹਿਣਾ ਚਾਹੁੰਦੇ ਹਨ ਕਿ ਸਭ ਕੁਝ ਪ੍ਰਮਾਤਮਾ ਨੇ ਦੇਣਾ ਹੈ, ਇਸ ਲਈ ਗੁਰੂ ਘਰ ਆ ਕੇ ਅਰਦਾਸ ਬੇਨਤੀਆਂ ਕਰੋ, ਪ੍ਰਮਾਤਮਾ ਝੋਲੀਆਂ ਭਰੇਗਾ। 
ਦੱਸ ਦੇਈਏ ਕਿ ਬੀਤੇ ਸ਼ਨੀਵਾਰ ਤੋਂ ਅਕਾਲੀ ਦਲ ਵੱਲੋਂ ਲੰਘੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ ਅੱਜ ਪਾਏ ਗਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤ ਸ਼੍ਰੋਮਣੀ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ।


Gurminder Singh

Content Editor

Related News