ਸੁਖਬੀਰ ਬਾਦਲ ਦਾ ਅਸਤੀਫ਼ਾ ਮੰਗ ਬਾਗੀ ਧੜੇ ਨੇ ਪਾ ਲਿਆ ਨਵਾਂ ਕਲੇਸ਼, ਟੁੱਟਣ ਕੰਢੇ ਅਕਾਲੀ ਦਲ

Tuesday, Jun 25, 2024 - 07:37 PM (IST)

ਜਲੰਧਰ : ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿਖਰ 'ਤੇ ਪਹੁੰਚ ਗਿਆ ਹੈ। ਇਕ ਪਾਸੇ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ, ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਬਾਗੀ ਧੜੇ ਨੇ ਵੀ ਜਲੰਧਰ ਵਿਚ ਹੰਗਾਮੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨੀ ਤੋਂ ਅਸਤੀਫਾ ਦੇਣ ਲਈ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਥਾਣੇ 'ਚ ਬੈਠੇ ਮੁਲਾਜ਼ਮਾਂ 'ਤੇ ਤਲਵਾਰ ਨਾਲ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਬਾਗੀ ਧੜੇ ਦੀ ਮੀਟਿੰਗ ਵਿਚ ਪ੍ਰੋ. ਪ੍ਰੇਮ ਸਿਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਤੋਂ ਇਲਾਵਾ ਕਈ ਵੱਡੇ ਲੀਡਰ ਮੌਜੂਦ ਰਹੇ। ਵਿਰੋਧੀ ਧੜੇ ਨੇ ਕਿਹਾ ਕਿ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਚੋਣਾਂ ਹਾਰਦਾ ਆ ਰਿਹਾ ਹੈ, ਪਾਰਟੀ ਦੇ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ, ਲਿਹਾਜ਼ਾ ਹੁਣ ਪਾਰਟੀ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਵੀ ਇਹੋ ਮੰਗ ਕਰ ਰਹੇ ਹਨ ਕਿ ਹੁਣ ਕਿਸੇ ਨੂੰ ਪਾਰਟੀ ਦੀ ਪ੍ਰਧਾਨਗੀ ਸੌਂਪਣੀ ਚਾਹੀਦੀ ਹੈ। ਪਾਰਟੀ ਵਲੋਂ ਬੀਤੇ ਸਮੇਂ ਵਿਚ ਗ਼ਲਤੀਆਂ ਹੋਈਆਂ ਹਨ, ਜਿਸ ਲਈ ਇਕ ਤਾਰੀਖ਼ ਨੂੰ ਸ੍ਰੀ ਦਰਬਾਰ ਸਾਹਿਬ ਜਾ ਕੇ ਮੁਆਫ਼ੀ ਮੰਗੀ ਜਾਵੇਗੀ। 

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ, ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News