ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

Monday, Feb 23, 2026 - 06:29 PM (IST)

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੰਗਰੂਰ : ਮਹਿਲ ਕਲਾਂ ਤੇ ਧੂਰੀ ਹਲਕਿਆਂ 'ਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਿਰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ ਮਹਿਲ ਕਲਾਂ ਦੇ ਦਰਜਨ ਤੋਂ ਵੱਧ ਆਗੂ ਗਗਨਦੀਪ ਸਿੰਘ ਖੰਡੇਬਾਦ ਅਤੇ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਦੇ ਉਪਰਾਲੇ ਸਦਕਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ। ਇਨ੍ਹਾਂ ਵਿੱਚ ਗੁਰਮੀਤ ਸਿੰਘ ਸਰਪੰਚ ਮਾਮਦਪੁਰ, ਮਨਜੀਤ ਸਿੰਘ ਚੀਮਾ, ਬਲਜਿੰਦਰ ਸਿੰਘ ਪੰਚ, ਪ੍ਰਦੀਪ ਸਿੰਘ ਪੰਚ, ਰਮਨਜੀਤ ਸਿੰਘ ਕਰਵਾਲ, ਨਿਰਭੈ ਸਿੰਘ ਸਮਰਾ, ਬਲਿਹਾਰ ਸਿੰਘ ਜੈਲਦਾਰ, ਜਗਦੇਵ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਭੋਤਨਾ, ਸਿਮਰਜੀਤ ਸਿੰਘ ਭੋਤਨਾ ਤੇ ਰੁਪਿੰਦਰ ਸਿੰਘ ਭੋਤਨਾ ਨੇ ਅਕਾਲੀ ਦਲ ਪੁਨਰ ਸੁਰਜੀਤ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਹਰ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦੋਗਲਾਪਨ ਦਰਸਾਉਂਦਾ : ਸੁਖਬੀਰ ਬਾਦਲ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਜੀ ਆਇਆ ਆਖਣ ਦੇ ਨਾਲ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਵਿਰੋਧੀਆਂ ਦੀਆ ਚਾਲਾਂ ਨੂੰ ਸਮਝਣ ਤੋਂ ਬਾਅਦ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਲੋਕ ਲਹਿਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ ਜੋ ਕਿ ਪੰਜਾਬੀਆਂ ਦੀ ਆਪਣੀ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News