ਰੱਖੜ ਪੁੰਨਿਆ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ

Friday, Aug 28, 2026 - 11:27 AM (IST)

ਰੱਖੜ ਪੁੰਨਿਆ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ (ਅਕਸ਼ੈ)- ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਦੋਵਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਭਾਂਡੇ ਮਾਂਜਣ ਦੀ ਕੀਤੀ ਸੇਵਾ

ਰੱਖੜ ਪੁੰਨਿਆ ਨੂੰ ਧਿਆਨ 'ਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰਲੇ ਹਿੱਸਿਆਂ ਵਿੱਚ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸ਼ਰਧਾਲੂਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਾਧੂ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ ਤਾਂ ਜੋ ਆਮ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖੁਦ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਹੈ। 

ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News