'ਮਾਂ ਦਿਵਸ' 'ਤੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਮਾਂ ਨੂੰ ਯਾਦ ਕਰ ਲਿਖੀਆਂ ਭਾਵੁਕ ਕਰ ਦੇਣ ਵਾਲੀਆਂ ਗੱਲਾਂ

Sunday, May 12, 2024 - 12:41 PM (IST)

'ਮਾਂ ਦਿਵਸ' 'ਤੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਮਾਂ ਨੂੰ ਯਾਦ ਕਰ ਲਿਖੀਆਂ ਭਾਵੁਕ ਕਰ ਦੇਣ ਵਾਲੀਆਂ ਗੱਲਾਂ

ਜਲੰਧਰ (ਵੈੱਬ ਡੈਸਕ)- ਅੱਜ ਦੇਸ਼ ਭਰ ਵਿਚ 'ਮਦਰਸ ਡੇਅ' ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਦਿਹਾੜੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਮਾਂ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕਰਕੇ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਲਿਖੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਮਾਂ ਦਿਵਸ ਮੌਕੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਰੱਬ ਕਿਸੇ ਨੇ ਨਹੀਂ ਦੇਖਿਆ ਪਰ ਮਾਵਾਂ ਧਰਤੀ ਉੱਤੇ ਹਾਜ਼ਰ-ਨਾਜ਼ਰ ਰੱਬ ਦਾ ਰੂਪ ਹਨ। ਮਾਂ ਦਾ ਪਿਆਰ ਦੁਨੀਆ ਦੀ ਸਭ ਤੋਂ ਤਾਕਤਵਾਰ ਸ਼ਕਤੀ ਹੈ, ਜੋ ਆਪਣੇ ਬੱਚੇ ਨੂੰ ਅਸੀਮ ਸੰਭਾਵਨਾਵਾਂ ਨਾਲ ਭਰ ਦਿੰਦੀ ਹੈ। ਮੇਰੀ ਜ਼ਿੰਦਗੀ ਦੇ ਮਾਰਗ-ਦਰਸ਼ਨ ਵਿੱਚ ਵੀ ਸਭ ਤੋਂ ਵੱਧ ਯੋਗਦਾਨ ਮੇਰੇ ਮਾਤਾ ਜੀ ਦਾ ਹੀ ਰਿਹਾ ਹੈ, ਉਨ੍ਹਾਂ ਨੂੰ ਯਾਦ ਕਰਦਿਆਂ ਮੈਂ ਅੱਜ ਸੰਸਾਰ ਦੀਆਂ ਸਾਰੀਆਂ ਮਾਵਾਂ ਨੂੰ 'ਮਾਂ ਦਿਵਸ ਮੁਬਾਰਕ।' ਵਾਹਿਗੁਰੂ ਮਾਵਾਂ ਦੀ ਉਮਰ ਲੰਬੀ ਕਰੇ ਅਤੇ ਤੰਦਰੁਸਤੀਆਂ ਬਖ਼ਸ਼ੇ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼

ਇਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਮਾਂ ਨੂੰ ਯਾਦ ਕਰਦਿਆਂ ਲਿਖਿਆ, ਮਾਂ ਇਸ ਸਮਾਜ ਦੀ ਉਹ ਨੀਂਹ ਹੈ, ਜਿਸ 'ਤੇ ਬਾਕੀ ਸਭ ਕੁਝ ਉਸਰਿਆ ਹੋਇਆ ਹੈ। ਇਕ ਮਨੁੱਖ ਨੂੰ ਜਨਮ ਦੇਣ ਵਾਲੀ, ਪਾਲਣ ਪੋਸ਼ਣ ਕਰਨ ਵਾਲੀ ਅਤੇ ਉਸ ਦੀ ਰਾਹ-ਦਿਸੇਰਾ ਬਣਨ ਵਾਲੀ ਇਕ ਮਾਂ ਹੀ ਹੁੰਦੀ ਹੈ। ਮਾਂ ਦਾ ਪਿਆਰ ਅਜਿਹਾ ਬਾਲਣ ਹੈ, ਜੋ ਆਪ ਬਲ ਕੇ ਆਪਣੇ ਬਾਲਾਂ ਦਾ ਰਾਹ ਰੁਸ਼ਨਾਉਂਦਾ ਹੈ। ਮੇਰਾ ਆਪਣੇ ਮਾਤਾ ਜੀ ਨਾਲ ਬਹੁਤ ਲਗਾਅ ਰਿਹਾ ਹੈ। ਮੈਂ ਵਿਸ਼ਵ ਦੀਆਂ ਸਾਰੀਆਂ ਔਰਤਾਂ ਨੂੰ ‘ਮਾਂ ਦਿਵਸ ਮੁਬਾਰਕ’ਆਖਦੀ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਦੁਨੀਆ ਦੀਆਂ ਤਮਾਮ ਮਾਵਾਂ ਜੁਗ ਜੁਗ ਜੀਵਣ !

PunjabKesari

ਇਹ ਵੀ ਪੜ੍ਹੋ- ਅਸ਼ਲੀਲ ਫ਼ਿਲਮਾਂ ਵੇਖਣੀਆਂ ਨੌਜਵਾਨ ਨੂੰ ਪਈਆਂ ਮਹਿੰਗੀਆਂ, ਆਨਲਾਈਨ ਮਿਲੇ ਨੰਬਰ ਨੇ ਫਸਾਇਆ ਕਸੂਤਾ, ਫਿਰ ਹੋਟਲ ’ਚ ਹੋਇਆ...
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News