ਪਟਿਆਲਾ ਜੇਲ੍ਹ ’ਚ ਬੰਦ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ ਤੇ ਹਰਸਿਮਰਤ, 2 ਘੰਟੇ ਕੀਤੀ ਮੁਲਾਕਾਤ (ਵੀਡੀਓ)

Monday, Jul 11, 2022 - 07:46 PM (IST)

ਪਟਿਆਲਾ ਜੇਲ੍ਹ ’ਚ ਬੰਦ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ ਤੇ ਹਰਸਿਮਰਤ, 2 ਘੰਟੇ ਕੀਤੀ ਮੁਲਾਕਾਤ (ਵੀਡੀਓ)

ਪਟਿਆਲਾ (ਕੰਵਲਜੀਤ ਕੰਬੋਜ) : ਪਟਿਆਲਾ ਦੀ ਕੇਂਦਰੀ ਸੁਧਾਰ ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਤਕਰੀਬਨ 2 ਘੰਟੇ ਮੁਲਾਕਾਤ ਕੀਤੀ। ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਜੇਲ੍ਹ ’ਚੋਂ ਬਾਹਰ ਆਉਣ ’ਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਮਜੀਠੀਆ ਦੀ ਪਤਨੀ ਮੀਡੀਆ ਨਾਲ ਬਿਨਾਂ ਕੋਈ ਗੱਲਬਾਤ ਕੀਤੇ ਰਵਾਨਾ ਹੋ ਗਏ।

ਜ਼ਿਕਰਯੋਗ ਹੈ ਕਿ ਪਟਿਆਲਾ ਜੇਲ੍ਹ ’ਚ ਏ. ਡੀ. ਜੀ. ਪੀ. ਜੇਲ੍ਹ ਸਿੱਧੂ ਦੀ ਨਿਯੁਕਤੀ ਮਗਰੋਂ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ, ਜਿਸ ਕਰਕੇ ਅੱਜ ਸੁਖਬੀਰ, ਹਰਸਿਮਰਤ ਬਾਦਲ ਤੇ ਗਨੀਵ ਕੌਰ ਉਨ੍ਹਾਂ ਨੂੰ ਮਿਲਣ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ ਸਨ।


author

Mukesh

Content Editor

Related News