ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

Wednesday, Mar 06, 2024 - 06:45 PM (IST)

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ (ਬੀ.ਸੀ. ਵਿੰਗ) ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਬੀ.ਸੀ ਵਿੰਗ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਅਤੇ ਮਿਹਨਤੀ ਆਗੂਆਂ ਨੂੰ ਬੀ.ਸੀ. ਵਿੰਗ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਹਰੀ ਸਿੰਘ ਪ੍ਰੀਤ ਟਰੈਕਟਰ ਨਾਭਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਅੰਮ੍ਰਿਤਸਰ, ਭਾਈ ਰਾਮ ਸਿੰਘ ਮੈਂਬਰ ਐੱਸ.ਜੀ.ਪੀ.ਸੀ ਅੰਮ੍ਰਿਤਸਰ, ਅਮਰਜੀਤ ਸਿੰਘ ਬਿੱਟੂ ਕਿਸ਼ਨਪੁਰਾ ਜਲੰਧਰ, ਦਰਸ਼ਨ ਸਿੰਘ ਸੁਲਤਾਨਵਿੰਡ ਅੰਮ੍ਰਿਤਸਰ, ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐੱਸ.ਜੀ.ਪੀ.ਸੀ, ਗੁਰਦੀਪ ਸਿੰਘ ਲੰਬੀ, ਕਸ਼ਮੀਰ ਸਿੰਘ ਗੰਡੀਵਿੰਡ ਸਾਬਕਾ ਮੈਂਬਰ ਐੱਸ.ਜੀ.ਪੀ.ਸੀ, ਮੁਖਤਿਆਰ ਸਿੰਘ ਚੀਮਾ ਲੁਧਿਆਣਾ ਅਤੇ ਗੁਰਦੀਪ ਸਿੰਘ ਸ਼ੇਖਪੁਰਾ ਦੇ ਨਾਮ ਸ਼ਾਮਲ ਹਨ।

ਜਿਨ੍ਹਾਂ ਆਗੂਆਂ ਨੂੰ ਬੀ.ਸੀ. ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਜੋਗਿੰਦਰ ਸਿੰਘ ਸੁਰਜੀਤ ਬੱਸ ਸਰਵਿਸ ਫਿਰੋਜ਼ਪੁਰ, ਮਲਕੀਤ ਸਿੰਘ ਮਠਾੜੂ ਬਸੀ ਪਠਾਣਾ, ਸੁਖਵਿੰਦਰ ਸਿੰਘ ਦਾਨੀਪੁਰ ਸਮਾਣਾ, ਹਰਦਿਆਲ ਸਿੰਘ ਭੱਟੀ ਪਟਿਆਲਾ, ਠੇਕੇਦਾਰ ਗੁਰਨਾਮ ਸਿੰਘ ਸ੍ਰੀ ਅਨੰਦਪੁਰ ਸਾਹਿਬ, ਪਰਵਿੰਦਰ ਸਿੰਘ ਸਮਰਾਲਾ, ਮੱਖਣ ਸਿੰਘ ਚੌਹਾਨ, ਸੁਰਜੀਤ ਸਿੰਘ ਪਠਾਨਕੋਟ, ਸੁੱਚਾ ਸਿੰਘ ਧਰਮੀ ਫੌਜੀ ਅੰਮ੍ਰਿਸਤਰ, ਸੰਤੋਖ ਸਿੰਘ ਸੈਣੀ ਨਵਾਂਸਹਿਰ, ਕੁਲਵੀਰ ਸਿੰਘ ਸੋਨੂੰ ਮੋਰਿੰਡਾ, ਸਵਰਨਜੀਤ ਸਿੰਘ ਬੌਬੀ ਰੋਪੜ੍ਹ, ਜੈ ਸਿੰਘ ਬਾੜਾ ਫਤਿਹਗੜ੍ਹ ਸਾਹਿਬ, ਜਸਵਿੰਦਰ ਸਿੰਘ ਜੈਲਦਾਰ ਰਾਜਪੁਰਾ ਅਤੇ ਕੁਲਤਾਰ ਸਿੰਘ ਕੰਡਾ ਜਲੰਧਰ ਦੇ ਨਾਮ ਸ਼ਾਮਲ ਹਨ। ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਪੱਛੜੀਆਂ ਸ਼੍ਰੇਣੀਆਂ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਨ੍ਹਾਂ ਵਿਚ ਸੁੱਚਾ ਸਿੰਘ ਸੁਚੇਤਗੜ੍ਹ ਗੁਰਦਾਸਪੁਰ, ਭੂਪਿੰਦਰ ਸਿੰਘ ਜਾਡਲਾ ਨਵਾਂਸਹਿਰ, ਨਰਿੰਦਰ ਸਿੰਘ ਸੇਖਵਾਂ ਗੁਰਦਾਸਪੁਰ, ਨਰਿੰਦਰਪਾਲ ਸਿੰਘ ਮੋਗਾ, ਰਜਿੰਦਰ ਸਿੰਘ ਜੀਤ ਖੰਨਾ, ਹਰਪਾਲ ਸਿੰਘ ਸਰਾਓ ਰਾਜਪੁਰਾ, ਗੁਰਚਰਨ ਸਿੰਘ ਕੜਵਲ ਡੇਰਾਬਸੀ ਅਤੇ ਗੁਰਦਿਆਲ ਸਿੰਘ ਖਾਲਸਾ ਸੁਲਤਾਨਪੁਰ ਲੋਧੀ  ਦੇ ਨਾਮ ਸ਼ਾਮਲ ਹਨ।

ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਨਰਿੰਦਰ ਸਿੰਘ ਬਿੱਟੂ ਜ਼ਿਲਾ ਪ੍ਰਧਾਨ ਅੰਮ੍ਰਿਤਸਰ (ਸ਼ਹਿਰੀ), ਲਾਭ ਸਿੰਘ ਐਵਰਸ਼ਾਈਨ ਪ੍ਰਧਾਨ ਜ਼ਿਲ੍ਹਾ ਬਠਿੰਡਾ (ਸ਼ਹਿਰੀ), ਸੁਰਿੰਦਰਪਾਲ ਸਿੰਘ ਜੌੜਾ ਪ੍ਰਧਾਨ ਬਠਿੰਡਾ (ਦਿਹਾਤੀ), ਹਰਬੰਸ ਸਿੰਘ ਹੰਸਪਾਲ ਪ੍ਰਧਾਨ ਪੁਲਸ ਜ਼ਿਲ੍ਹਾ ਬਟਾਲਾ (ਸ਼ਹਿਰੀ), ਜਤਿੰਦਰ ਸਿੰਘ ਲੰਧਾ ਪ੍ਰਧਾਨ ਪੁਲਸ ਜ਼ਿਲ੍ਹਾ ਬਟਾਲਾ (ਦਿਹਾਤੀ), ਰਣਜੀਤ ਸਿੰਘ ਨੰਗਲ ਕੋਟਲੀ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ (ਦਿਹਾਤੀ), ਸਤਨਾਮ ਸਿੰਘ ਬੰਟੀ ਚੱਗਰਾਂ ਪ੍ਰਧਾਨ ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ), ਸੁਰਜੀਤ ਸਿੰਘ ਕੈਰੇ ਦਸੂਹਾ ਪ੍ਰਧਾਨ ਜ਼ਿਲ੍ਹਾ ਹੁਸ਼ਿਆਰਪੁਰ (ਦਿਹਾਤੀ), ਰਾਜਵੰਤ ਸਿੰਘ ਸੁੱਖਾ ਪ੍ਰਧਾਨ ਜ਼ਿਲ੍ਹਾ ਜਲੰਧਰ (ਸ਼ਹਿਰੀ), ਬਲਵਿੰਦਰ ਸਿੰਘ ਅਵਾਲੀ ਪ੍ਰਧਾਨ ਜਲੰਧਰ (ਦਿਹਾਤੀ), ਦਰਸ਼ਨ ਸਿੰਘ ਦਰਸ਼ਨ ਸਿੰਘ ਮੱਲੋ ਕਾਦਾਰਬਾਦ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਹਰਮੀਤ ਸਿੰਘ ਪ੍ਰਧਾਨ ਜ਼ਿਲ੍ਹਾ ਪਟਿਆਲਾ (ਸ਼ਹਿਰੀ), ਜਤਿੰਦਰ ਸਿੰਘ ਰੋਮੀ ਪ੍ਰਧਾਨ ਜ਼ਿਲ੍ਹਾ ਪਟਿਆਲਾ (ਦਿਹਾਤੀ ਪੂਰਬੀ), ਜਸਵਿੰਦਰ ਸਿੰਘ ਫਰੀਦਾ ਨਗਰ ਪ੍ਰਧਾਨ ਜ਼ਿਲ੍ਹਾ ਪਠਾਨਕੋਟ (ਦਿਹਾਤੀ), ਵਿਸ਼ਾਲ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਪਠਾਨਕੋਟ, ਹੇਮ ਰਾਜ ਝਾਂਡੀਆਂ ਪ੍ਰਧਾਨ ਜ਼ਿਲ੍ਹਾ ਰੂਪਨਗਰ, ਜਥੇਦਾਰ ਤਾਰਾ ਸਿੰਘ ਸੇਖੂਪੁਰ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ) ਅਤੇ  ਸੁਖਪਾਲ ਸਿੰਘ ਗਾਬੜੀਆ ਪ੍ਰਧਾਨ ਜ਼ਿਲ੍ਹਾ ਤਰਨ ਤਾਰਨ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ ਇੰਜੀਨੀਅਰ ਅੰਬਾਲਾ ਨੂੰ ਹਰਿਆਣਾ ਸਟੇਟ ਦਾ ਪ੍ਰਧਾਨ ਬਣਾਇਆ ਗਿਆ ਹੈ, ਅਵਤਾਰ ਸਿੰਘ ਮਨੀਮਾਜਰਾ ਨੂੰ ਚੰਡੀਗੜ੍ਹ ਯੂ.ਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰਾਂ ਦਲਜੀਤ ਸਿੰਘ ਗੇਂਦੂ ਕੈਨੇਡਾ ਉੱਤਰੀ ਦਾ ਪ੍ਰਧਾਨ ਬਣਾਇਆ ਗਿਆ ਹੈ। ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਬਾਕੀ ਰਹਿੰਦੇ ਅਹੁਦੇਦਾਰ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।


author

Gurminder Singh

Content Editor

Related News