ਸੁਖਬੀਰ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾ ਤੋਂ ਐਲਾਨਿਆ ਉਮੀਦਵਾਰ

Wednesday, Oct 27, 2021 - 06:55 PM (IST)

ਸੁਖਬੀਰ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਦਿੱਤਾ। ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ ਚੰਗੇ ਪੜ੍ਹੇ ਲਿਖੇ ਹਨ ਅਤੇ ਇਸ ਸਮੇਂ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਖੰਨਾ ਦੇ ਕੌਂਸਲਰ ਹਨ। ਇਸ ਉਮੀਦਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ਕੋਰੋਨਾ ਲਗਭਗ ਖਾਤਮੇ 'ਤੇ : ਯੋਗੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News