ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ
Thursday, Dec 14, 2023 - 06:59 PM (IST)
ਅੰਮ੍ਰਿਤਸਰ(ਵੈੱਬ ਡੈਸਕ, ਸਰਬਜੀਤ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੁਆਫ਼ੀ ਮੰਗੀ ਹੈ। ਸੁਖਬੀਰ ਬਾਦਲ ਨੇ ਕਿਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਅਕਾਲੀ ਸਰਕਾਰ ਰਾਜ ਵੇਲੇ ਜੋ ਬੇਅਦਬੀਆਂ ਹੋਈਆਂ ਹਨ, ਉਸ ਨੂੰ ਲੈ ਕੇ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਅਦਾ ਕਰਦਾ ਹੈ ਕਿ ਬੇਅਦਬੀ ਦੇ ਮਾਮਲੇ 'ਚ ਅਸਲੀ ਮੁਲਜ਼ਮਾਂ ਨੂੰ ਜੇਲ੍ਹਾਂ 'ਚ ਡੱਕਾਂਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਜਿਹੜੇ ਵੀ ਲੋਕਾਂ ਨੇ ਇਸ ਮੁੱਦੇ 'ਤੇ ਸਿਆਸਤ ਕੀਤੀ ਹੈ ਉਨ੍ਹਾਂ ਦੇ ਵੀ ਚਿਹਰੇ ਕੌਮ ਅੱਗੇ ਪੇਸ਼ ਕੀਤੇ ਜਾਣਗੇ। ਬਾਦਲ ਨੇ ਕਿਹਾ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਇਸ ਗੱਲ ਦਾ ਰੋਸ ਰਿਹਾ ਕਿ ਉਹ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਫੜ ਨਹੀਂ ਸਕੇ। ਵਿਰੋਧੀਆਂ ਨੇ ਸਿਆਸਤ ਕਰਕੇ ਇਹ ਕੇਸ ਸੀਬੀਆਈ ਨੂੰ ਸੌਂਪਣ ਲਈ ਮਜ਼ਬੂਰ ਕੀਤਾ ਅਤੇ ਹੁਣ ਤੱਕ ਵੀ ਕਿਸੇ ਸਰਕਾਰ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ।
ਇਹ ਵੀ ਪੜ੍ਹੋ-ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ
ਸੁਖਬੀਰ ਬਾਦਲ ਨੇ ਕਿਹਾ ਜੇਕਰ ਸਾਡੇ ਰਾਜ ਦੌਰਾਨ ਜਾਣੇ-ਅਣਜਾਣੇ 'ਚ ਕੋਈ ਵੀ ਗਲਤੀ ਹੋਈ ਹੈ ਤਾਂ ਮੈਂ ਮਰਹੂਮ ਪ੍ਰਕਾਸ਼ ਸਿੰਘ, ਸਮੁੱਚੀ ਅਕਾਲੀ ਦਲ ਪਾਰਟੀ ਅਤੇ ਅਕਾਲੀ ਵਰਕਰਾਂ ਦੀ ਤਰਫੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਾਡੇ ਸਿਰ 'ਤੇ ਹੱਥ ਰੱਖਣ ਤਾਂ ਜੋ ਸਰਬੱਤ ਦੇ ਭਲੇ ਅਤੇ ਭਾਈਾਚਾਰੇ ਦੀ ਸਾਂਝ ਬਣੀ ਰਹੇ ਅਤੇ ਅਸੀਂ ਪੰਜਾਬ ਨੂੰ ਮੁੜ ਪਹਿਲਾਂ ਵਾਂਗ ਬਣਾ ਸਕੀਏ।
ਇਹ ਵੀ ਪੜ੍ਹੋ- ਗੁਰੂ ਨਾਨਕ ਦੇਵ ਹਸਪਤਾਲ 'ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ, ਫੜੇ 6 ਡਾਕਟਰ
ਦੱਸ ਦੇਈਏ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ 12 ਤਾਰੀਖ ਨੂੰ ਸ੍ਰੀ ਹਰਿਮੰਦਰ ਸਾਹਿਬ 3 ਦਿਨਾਂ ਲਈ ਰਹਿਣ ਅਤੇ ਉੱਥੇ ਸੇਵਾ ਕਰਨ ਲਈ ਪਹੁੰਚੇ ਸਨ। ਇਹ 103ਵਾਂ ਸਥਾਪਨਾ ਦਿਵਸ 14 ਦਸੰਬਰ ਯਾਨੀ ਅੱਜ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਇਆ ਗਿਆ।
ਇਹ ਵੀ ਪੜ੍ਹੋ- ਸਰਕਾਰੀ ਨੌਕਰੀ ਕਰ ਰਹੇ ਕਈ ਫਾਰਮਾਸਿਸਟ ਵਿਜੀਲੈਂਸ ਦੇ ਰਾਡਾਰ 'ਤੇ, 300 ਤੋਂ ਵੱਧ ਫੜ੍ਹੇ ਫਰਜ਼ੀ ਸਰਟੀਫਿਕੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8