ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਾਉਣ ਦੇ ਫੈਸਲੇ ’ਤੇ ਸੁਖਬੀਰ ਬਾਦਲ ਨੇ ਕੇਂਦਰ ਨੂੰ ਕੀਤੀ ਇਹ ਅਪੀਲ

08/29/2023 1:08:51 AM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਾਉਣ ਦੇ ਫੈਸਲੇ ’ਤੇ ਮੁੜ ਨਜ਼ਰਸਾਨੀ ਕਰੇ ਅਤੇ ਕਿਹਾ ਕਿ ਜਦੋਂ ਵੀ ਵਿਸ਼ਵ ਵਿਚ ਚੌਲਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਲਾਭ ਲੈਣ ਦਾ ਸਾਡੇ ਕਿਸਾਨਾਂ ਵਾਸਤੇ ਸਮਾਂ ਆਉਂਦਾ ਹੈ, ਕੇਂਦਰ ਸਰਕਾਰ ਇਸ ’ਤੇ ਪਾਬੰਦੀ ਲਗਾ ਦਿੰਦੀ ਹੈ, ਜੋ ਵਿਤਕਰੇ ਭਰਪੂਰ ਹੈ। ਇਸ ਪਾਬੰਦੀ ਨੂੰ ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : ‘ਖੇਡਾਂ ਵਤਨ ਪੰਜਾਬ ਦੀਆਂ’ ਕਾਰਨ ਬਦਲਿਆ 6ਵੀਂ ਤੋਂ 12ਵੀਂ ਦੀ ਟਰਮ ਪ੍ਰੀਖਿਆ ਦਾ ਸ਼ਡਿਊਲ

ਅਕਾਲੀ ਦਲ ਦੇ ਪ੍ਰਧਾਨ ਬਾਸਮਤੀ ਚੌਲਾਂ ਦੀ ਬਰਾਮਦ ’ਤੇ ਲਾਈ ਪਾਬੰਦੀ ਦੀ ਗੱਲ ਕਰ ਰਹੇ ਸਨ, ਜਿਸ ਦੀ ਕੀਮਤ 1200 ਡਾਲਰ ਪ੍ਰਤੀ ਮੀਟ੍ਰਿਕ ਟਨ ਹੈ ਤੇ ਸਰਕਾਰ ਦਾ ਦਾਅਵਾ ਹੈ ਕਿ ਚੌਲਾਂ ਦਾ ਵਰਗੀਕਰਨ ਕਰ ਕੇ ਉਹ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦਾ ਅਸਰ ਬਾਸਮਤੀ ਚੌਲਾਂ ਦੀ ਬਰਾਮਦ ’ਤੇ ਵੀ ਪਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਇਕ ਹੋਰ ਕਿਸਾਨ ਵਿਰੋਧੀ ਫੈਸਲਾ ਹੈ ਜੋ ਗ਼ੈਰ ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਾਉਣ ਤੇ ਪਾਰ ਬੋਇਲਡ ਰਾਈਸ (ਅੱਧ ਪੱਕੇ ਚੌਲਾਂ) ਦੀ ਬਰਾਮਦ ’ਤੇ 20 ਫੀਸਦੀ ਡਿਊਟੀ ਲਾਉਣ ਮਗਰੋਂ ਇਹ ਤਾਜ਼ਾ ਕਿਸਾਨ ਵਿਰੋਧੀ ਫੈਸਲਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਉਤਾਰਿਆ ਮੌਤ ਦਾ ਘਾਟ

ਉਨ੍ਹਾਂ ਕਿਹਾ ਕਿ ਬਜਾਏ ਅਜਿਹੀਆਂ ਪਾਬੰਦੀਆਂ ਲਾਉਣ ਦੇ ਸਰਕਾਰ ਨੂੰ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਿਚ ਵਾਧੇ ’ਤੇ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਅਨਾਜ ਸੁਰੱਖਿਆ ਵਿਚ ਮਦਦ ਮਿਲ ਸਕੇ। ਬਾਦਲ ਨੇ ਕਿਹਾ ਕਿ ਪਾਬੰਦੀਆਂ ਕਾਰਨ ਕਿਸਾਨਾਂ ਨੂੰ ਦੂਹਰੀ ਮਾਰ ਪਵੇਗੀ ਤੇ ਉਹ ਆਪਣੀ ਝੋਨੇ ਦੀ ਫਸਲ ਵਿਸ਼ਵ ਦੀਆਂ ਕੀਮਤਾਂ ਦੇ ਮੁਕਾਬਲੇ ਘੱਟ ਐੱਮ. ਐੱਸ. ਪੀ. ’ਤੇ ਵੇਚਣ ਵਾਸਤੇ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵਿਸ਼ਵ ਬਾਜ਼ਾਰ ਵਿਚ ਚੌਲਾਂ ਦੀ ਕੀਮਤ ਵੱਧ ਹੋਣ ਕਾਰਨ ਉਨਾਂ ਨੂੰ ਲਾਭ ਮਿਲਣਾ ਹੈ ਤਾਂ ਇਸ ਚੀਜ਼ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : PSPCL ਨੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਵੇਲੇ ਵੀ ਕੀਮਤਾਂ ਵਿਚ ਵਾਧੇ ਦਾ ਲਾਭ ਨਹੀਂ ਲੈਣ ਦਿੱਤਾ ਗਿਆ ਤੇ ਕੇਂਦਰ ਸਰਕਾਰ ਨੇ ਪਿਛਲੇ ਸਾਲ ਕਣਕ ਦੀ ਬਰਾਮਦ ’ਤੇ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਵੱਧ ਕੀਮਤਾਂ ਦੀ ਬਹੁਤ ਲੋੜ ਹੈ ਕਿਉਂਕਿ ਕਿਸਾਨ ਪਹਿਲੀ ਫਸਲ ਬਰਬਾਦ ਹੋਣ ਮਗਰੋਂ ਦੂਜੀ ਵਾਰ ਝੋਨਾ ਲਾਉਣ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਤੇ ਇਹ ਗਿਰਦਾਵਰੀ ਕਰਨ ਵਿਚ ਵੀ ਨਾਕਾਮ ਰਹੀ ਹੈ ਤੇ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਾਉਣ ਦੇ ਨਾਲ-ਨਾਲ ਅੱਧ ਪੱਕੇ ਚੌਲਾਂ ’ਤੇ ਵੱਧ ਡਿਊਟੀ ਲਾਉਣ ਕਾਰਨ ਸੂਬੇ ਵਿਚ ਕਿਸਾਨੀ ਸੰਕਟ ਹੋਰ ਡੂੰਘਾ ਹੋਇਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਪੇਸ਼ੀਨਗੋਈ ਜੋ ਮਰਜ਼ੀ ਕੀਤੀ ਗਈ ਹੋਵੇ, ਚੌਲਾਂ ਦੀ ਕੀਮਤ ਦੀ ਖਪਤਕਾਰ ਸੂਚਕਅੰਕ ਵਿਚ ਵਾਧੇ ਵਿਚ ਭੂਮਿਕਾ ਨਿਗੂਣੀ ਹੁੰਦੀ ਹੈ ਤੇ ਇਸ ਵਿਚ ਧੱਕੇ ਨਾਲ ਹੋਰ ਕਮੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਰਤ ਵਿਚ ਮਹਿੰਗਾਈ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਕੀਮਤਾਂ ਤੇ ਸਬਜ਼ੀਆਂ ਦੀ ਵੱਧ ਕੀਮਤ ਕਾਰਨ ਹੈ ਤੇ ਇਹ ਦੋਵੇਂ ਮਸਲੇ ਫੌਰੀ ਹੱਲ ਕੀਤੇ ਜਾਣੇ ਚਾਹੀਦੇ ਹਨ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਵਿਚ ਖੁੱਲ੍ਹੀ ਮੰਡੀ ਵਿਚ ਝੋਨੇ ਦੀ ਕੀਮਤ ਜਾਣਬੁੱਝ ਕੇ ਘਟਾਈ ਜਾ ਰਹੀ ਹੈ, ਜਦਕਿ ਕੇਂਦਰ ਸਰਕਾਰ ਨੇ ਇਸ ਸਾਲ ਦੇ ਅੰਤ ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਭਰੋਸਾ ਦਿੱਤਾ ਹੋਇਆ ਹੈ।

ਬਾਦਲ ਨੇ ਕਿਹਾ ਕਿ ਚੌਲਾਂ ਦੀ ਮੰਗ ਵਿਚ ਗਿਰਾਵਟ ਨਾਲ ਸਾਰੇ ਅਰਥਚਾਰੇ ’ਤੇ ਨਾਂਹਪੱਖੀ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਖੇਤ ਮਜ਼ਦੂਰ ਸਭ ਤੋਂ ਵੱਧ ਸ਼ਿਕਾਰ ਹੋਣਗੇ ਹਾਲਾਂਕਿ ਅਰਥਚਾਰਾ ਖੇਤੀਬਾੜੀ ਸੈਕਟਰ ਵਿਚ ਨਾਂਹਪੱਖੀ ਵਿਕਾਸ ਦੀ ਮਾਰ ਝੱਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਤੀਬਾੜੀ ਅਰਥਚਾਰਾ ਪਹਿਲਾਂ ਹੀ ਸੰਕਟ ਵਿਚ ਹੈ ਤੇ ਮੀਂਹ ਤੇ ਹੜ੍ਹਾਂ ਨੇ ਝੋਨੇ ਤੇ ਨਰਮਾ ਦੋਵੇਂ ਫਸਲਾਂ ਰੋੜ੍ਹ ਦਿੱਤੀਆਂ ਹਨ।
 

Manoj

This news is Content Editor Manoj