''ਡਾ. ਮਨਮੋਹਨ ਸਿੰਘ ਦਾ ਇੰਝ ਨਿਰਾਦਰ ਨਾ ਕਰੋ...'' ਕੇਂਦਰ ਦੇ ਫ਼ੈਸਲੇ ''ਤੇ ਭੜਕੇ ਸੁਖਬੀਰ ਬਾਦਲ

Saturday, Dec 28, 2024 - 09:04 AM (IST)

''ਡਾ. ਮਨਮੋਹਨ ਸਿੰਘ ਦਾ ਇੰਝ ਨਿਰਾਦਰ ਨਾ ਕਰੋ...'' ਕੇਂਦਰ ਦੇ ਫ਼ੈਸਲੇ ''ਤੇ ਭੜਕੇ ਸੁਖਬੀਰ ਬਾਦਲ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਲਈ ਵਿਸ਼ੇਸ਼ ਜਗ੍ਹਾ ਨਾ ਦੇਣ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਫ਼ੈਸਲਾ ਬਹੁਤ ਹੀ ਹੈਰਾਨੀਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਇਸ ਨਿੰਦਣਯੋਗ ਫ਼ੈਸਲੇ ਨੂੰ ਬਦਲਣ ਲਈ ਨਿੱਜੀ ਤੌਰ 'ਤੇ ਦਖਲ ਦੇਣ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ

ਸੁਖਬੀਰ ਸਿੰਘ ਨੇ ਬਾਦਲ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਦੇ ਪਰਿਵਾਰ ਵੱਲੋਂ ਦੇਸ਼ ਲਈ ਉਨ੍ਹਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਲਈ ਇਕ ਵਿਸ਼ੇਸ਼ ਜਗ੍ਹਾ ਦੀ ਮੰਗ ਕੀਤੀ ਗਈ ਸੀ, ਜਿੱਥੇ ਕਿ ਦੇਸ਼ ਵਾਸੀਆਂ ਲਈ ਉਨ੍ਹਾਂ ਦੀ ਯਾਦਗਾਰ ਸਥਾਪਿਤ ਕੀਤੀ ਜਾ ਸਕੇ, ਪਰ ਕੇਂਦਰ ਸਰਕਾਰ ਵੱਲੋਂ ਪਰਿਵਾਰ ਦੀ ਇਸ ਬੇਨਤੀ ਨੂੰ ਠੁਕਰਾ ਦਿੱਤਾ ਗਿਆ ਹੈ। ਪਿਛਲੇ ਸਮਿਆਂ ਦੌਰਾਨ ਚਲਦੀ ਆ ਰਹੀ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਜਗ੍ਹਾ 'ਰਾਜ ਘਾਟ' ਹੋਣੀ ਚਾਹੀਦੀ ਸੀ । ਪਰ, ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਉਸ ਮਹਾਨ ਆਗੂ ਦਾ ਇਸ ਕਦਰ ਨਿਰਾਦਰ ਕਿਉਂ ਕਰ ਰਹੀ ਹੈ, ਜੋ ਇੱਕੋ-ਇੱਕ ਸਿੱਖ ਸਨ ਜਿੰਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਦਾ ਮਾਣ ਹਾਸਲ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!

ਸੁਖਬੀਰ ਨੇ ਸੋਸ਼ਲ ਮੀਡੀਆ ਜ਼ਰੀਏ ਕਿਹਾ ਕਿ ਫਿਲਹਾਲ, ਨਿਗਮਬੋਧ ਘਾਟ ਦੇ ਸਾਂਝੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ । ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਅਜਿਹੀ ਵਿਸ਼ਵ ਪ੍ਰਸਿੱਧ ਸ਼ਖਸੀਅਤ ਨਾਲ ਪੱਖਪਾਤ ਦੀ ਇਸ ਹੱਦ ਤੱਕ ਪਹੁੰਚ ਜਾਵੇਗੀ, ਪਰ ਡਾ. ਮਨਮੋਹਨ ਸਿੰਘ ਜੀ ਦਾ ਕੱਦ ਵਿਸ਼ਵ ਪੱਧਰ ‘ਤੇ ਹਮੇਸ਼ਾ ਉੱਚਾ ਹੀ ਰਹੇਗਾ। ਡਾ. ਮਨਮੋਹਨ ਸਿੰਘ ਜੀ ਨੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਭਾਰਿਆ। ਭਾਵੇਂ ਕਿ ਕਾਂਗਰਸ ਨਾਲ ਸਾਡੇ ਸਿਆਸੀ ਮਤਭੇਦ ਹਨ, ਪਰ ਰਾਜਨੀਤਕ ਅਤੇ ਸਿਆਸੀ ਸੰਬੰਧਾਂ ਤੋਂ ਉਪਰ ਉੱਠ ਕੇ ਡਾ. ਮਨਮੋਹਨ ਸਿੰਘ ਜੀ ਸਾਡੇ ਲਈ ਉੱਚ ਸਤਿਕਾਰ ਦੇ ਪਾਤਰ ਰਹਿਣਗੇ। ਡਾ. ਸਾਬ੍ਹ ਸਿੱਖਾਂ ਅਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਨਾਲ ਆਪਣੇ ਵਿਹਾਰ ਵਿੱਚ ਬਹੁਤ ਸੰਵੇਦਨਸ਼ੀਲ ਅਤੇ ਹਮਦਰਦ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News