ਗ਼ੈਰ-ਜ਼ਮਾਨਤੀ ਵਾਰੰਟ 'ਤੇ ਅਦਾਲਤ ’ਚ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ

Thursday, Nov 03, 2022 - 05:03 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ’ਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ਼ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਮਾਮਲਿਆਂ ਨੂੰ ਲੈ ਕੇ ਅੱਜ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ ਹੋਏ ਤੇ ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਸ਼ੁਰੂ ਕੀਤੀ ਇਹ ਸਕੀਮ

ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਜੋ ਵੀ ਫ਼ੈਸਲਾ ਆਵੇਗਾ, ਉਸ ਦਾ ਉਹ ਸਵਾਗਤ ਕਰਨਗੇ। ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚੋਂ ਮੁਅੱਤਲ ਕਰਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਸੁਖਬੀਰ ਬਾਦਲ ਨੇ ਚੁੱਪੀ ਧਾਰ ਲਈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਅੰਮ੍ਰਿਤਸਰ ਜ਼ਿਲ੍ਹੇ ’ਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਜਾਰੀ ਕੀਤੇ ਗਏ ਹਨ। ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਵੀ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੀ ਪਾਕਿਸਤਾਨ ਫ਼ੇਰੀ ਆਈ ਵਿਵਾਦਾਂ ’ਚ, 1984 ’ਚ ਜਹਾਜ਼ ਹਾਈਜੈਕ ਕਰਨ ਵਾਲਾ ਦਿਖਿਆ ਨਾਲ


Manoj

Content Editor

Related News