ਸੁਖਬੀਰ ਬਾਦਲ ਨੇ ਮਨਜੀਤ ਸਿੰਘ ਮਦਨੀਪੁਰ ਨੂੰ ਲਾਇਆ ਪਾਇਲ ਵਿਧਾਨ ਸਭਾ ਹਲਕੇ ਦਾ ਇੰਚਾਰਜ

Wednesday, Oct 11, 2023 - 04:01 PM (IST)

ਸੁਖਬੀਰ ਬਾਦਲ ਨੇ ਮਨਜੀਤ ਸਿੰਘ ਮਦਨੀਪੁਰ ਨੂੰ ਲਾਇਆ ਪਾਇਲ ਵਿਧਾਨ ਸਭਾ ਹਲਕੇ ਦਾ ਇੰਚਾਰਜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਆਗੂ ਮਨਜੀਤ ਸਿੰਘ ਮਦਨੀਪੁਰ ਨੂੰ ਪਾਇਲ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਮਨਜੀਤ ਸਿੰਘ ਨੂੰ ਮੁਬਾਰਕਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਖ਼ਿਲਾਫ਼ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ ਯੋਜਨਾ, ਪੜ੍ਹੋ ਪੂਰੀ ਖ਼ਬਰ

ਮਦਨੀਪੁਰ ਸ਼੍ਰੋਮਣੀ ਅਕਾਲੀ ਦਲ 'ਚ ਖੰਨਾ ਜ਼ਿਲ੍ਹੇ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਹੋਣ ਤੋਂ ਇਲਾਵਾ 2 ਵਾਰ ਆਪਣੇ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮਦਨੀਪੁਰ ਪਾਇਲ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ : CM ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ 'ਚ ਜਾਣ ਤੋਂ ਸੁਨੀਲ ਜਾਖੜ ਦਾ ਇਨਕਾਰ, ਪੜ੍ਹੋ ਪੂਰੀ ਖ਼ਬਰ

ਇਹ ਜਾਣਕਾਰੀ ਸੁਖਬੀਰ ਬਾਦਲ ਵੱਲੋਂ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News