ਸੁਖਬੀਰ ਬਾਦਲ ਵਲੋਂ ਬਲਜੀਤ ਭੁੱਟਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ

Wednesday, Feb 04, 2026 - 05:39 AM (IST)

ਸੁਖਬੀਰ ਬਾਦਲ ਵਲੋਂ ਬਲਜੀਤ ਭੁੱਟਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ

ਫਤਿਹਗੜ੍ਹ ਸਾਹਿਬ (ਜਗਦੇਵ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤਾ ਹੈ. ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਜੀਤ ਸਿੰਘ ਭੁੱਟਾ ਨੂੰ ਸਿਰਪਾਓ ਦੇ ਕੇ ਸਨਮਾਨਤ ਵੀ ਕੀਤਾ।

ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਧੋਛੀ, ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ ਤੇ ਹੋਰ ਅਕਾਲੀ ਦਲ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।

ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨਵ ਨਿਯੁਕਤ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਉਹ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਅਕਾਲੀ ਵਰਕਰਾਂ ਦੀ ਆਵਾਜ਼ ਬਣ ਕੇ ਮੋਹਰੀ ਰੋਲ ਅਦਾ ਕਰਨਗੇ ।


author

Inder Prajapati

Content Editor

Related News