ਕੇਜਰੀਵਾਲ ਦਾ 'ਹੈਲਥ ਬੁਲਟਿਨ' ਅਕਾਲੀ ਦਲ ਵੱਲੋਂ ਕੀਤੇ ਵਾਅਦਿਆਂ ਦਾ ਹਿੰਦੀ ਅਨੁਵਾਦ : ਸੁਖਬੀਰ ਬਾਦਲ

09/30/2021 2:41:31 PM

ਚੰਡੀਗੜ੍ਹ (ਬਿਊਰੋ) - ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਸਬੰਧੀ 6 ਗਾਰੰਟੀਆਂ ਦਾ ਐਲਾਨ ਕੀਤਾ ਗਿਆ ਹੈ। ਕੇਜਰੀਵਾਲ ਵਲੋਂ ਕੀਤੇ ਗਏ ਇਸ ਐਲਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਸੁਖਬੀਰ ਨੇ ਕੇਜਰੀਵਾਲ ਦੇ ਸਿਹਤ ਸਬੰਧੀ ਦਿੱਤੀਆਂ ਗਾਰੰਟੀਆਂ ਦੇ ਸਬੰਧ ’ਚ ਟਵੀਟ ਕਰ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਤੋਂ ਚੱਲ ਰਹੀਆਂ ਯੋਜਨਾਵਾਂ ਨੂੰ ਨਵਾਂ ਦੱਸਦਿਆਂ ਵੱਡਾ ਝੂਠ ਬੋਲਿਆ ਹੈ।

ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਸੁਨੀਲ ਜਾਖੜ ਦਾ ਸਿੱਧੂ ’ਤੇ ਤਿੱਖਾ ਟਵੀਟ

PunjabKesari

ਸੁਖਬੀਰ ਬਾਦਲ ਨੇ ਟਵੀਟ ਸਾਂਝਾ ਕਰਦੇ ਹੋਏ ਲਿਖਿਆ ਕਿ ‘ਹੁਣੇ ਹੁਣੇ ਅਰਵਿੰਦ ਕੇਜਰੀਵਾਲ ਦੇ "ਹੈਲਥ ਬੁਲੇਟਿਨ" ਨੂੰ ਸੁਣਿਆ ਹੈ, ਜਿਹੜਾ ਕਿ ਅਕਾਲੀ ਦਲ ਦੁਆਰਾ 3 ਅਗਸਤ ਨੂੰ ਪਹਿਲਾਂ ਤੋਂ ਹੀ ਕੀਤੇ ਗਏ ਸਾਰੇ ਵਾਅਦਿਆਂ ਦਾ ਹਿੰਦੀ ਅਨੁਵਾਦ ਹੈ। ਅਨੁਵਾਦ ਦੇ ਹਿੱਸੇ ਨੂੰ ਛੱਡ ਕੇ, ਕੀਤੇ ਗਏ ਐਲਾਨਾਂ ਵਿੱਚ ਕੁਝ ਵੀ ਨਵਾਂ ਨਹੀਂ। ਨੌਟੰਕੀਬਾਜ਼ ਨੇ "ਮੈਂ ਝੂਠ ਨਹੀਂ ਬੋਲਤਾ" ਸ਼ੋਅ ਕੀਤਾ ਹੈ, ਅਤੇ ਫਿਰ ਫਲਾਈਓਵਰ ਹਸਪਤਾਲ ਬਣਾਉਣ ਅਤੇ ਪਹਿਲਾਂ ਤੋਂ ਚੱਲ ਰਹੀਆਂ ਯੋਜਨਾਵਾਂ ਨੂੰ ਨਵਾਂ ਦੱਸਦਿਆਂ ਵੱਡਾ ਝੂਠ ਬੋਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰਧਾਨਗੀ ਦੇ ਅਸਤੀਫ਼ੇ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਸਿਆਸੀ ਕਰੀਅਰ 'ਚ ਦੇ ਚੁੱਕੇ ਨੇ ਕਈ ਵੱਡੇ ਝਟਕੇ

PunjabKesari

ਸੁਖਬੀਰ ਬਾਦਲ ਨੇ ਟਵੀਟ ’ਚ ਲਿਖਿਆ ਕਿ ਆਰ.ਟੀ.ਆਈ. ਨੇ ਪਹਿਲਾਂ ਹੀ ਇਸਦੇ ਝੂਠਾਂ ਦਾ ਪਰਦਾਫਾਸ਼ ਕੀਤਾ ਹੈ ਕਿ ਫੜ੍ਹੀਅਲ ਕੇਜਰੀਵਾਲ ਵੱਲੋਂ ਦਿੱਲੀ 'ਚ ਕੋਈ ਨਵਾਂ ਫਲਾਈਓਵਰ ਤੇ ਹਸਪਤਾਲ ਨਹੀਂ ਬਣਾਇਆ ਗਿਆ। ਪੰਜਾਬ ਕਾਂਗਰਸ ਤੇ ਆਮ ਆਦਮੀ ਪਾਰਟੀ ਅੰਦਰ ਆਤਮ ਵਿਸ਼ਵਾਸ ਦੀ ਘਾਟ ਅਤੇ ਪੰਜਾਬ ਬਾਰੇ ਸਮਝ ਬਹੁਤ ਘੱਟ ਹੈ, ਇਹੀ ਕਾਰਨ ਹੈ ਕਿ ਪੰਜਾਬ 'ਚ ਮਾਮੂਲੀ ਐਲਾਨ ਕਰਨ ਲਈ ਵੀ ਉਨ੍ਹਾਂ ਨੂੰ ਦਿੱਲੀ ਤੋਂ ਰਿੰਗ ਮਾਸਟਰਾਂ ਨੂੰ ਬੁਲਾਉਣਾ ਪੈਂਦਾ ਹੈ। ਉਹ ਭਲੀ ਭਾਂਤ ਜਾਣਦੇ ਹਨ ਕਿ ਪੰਜਾਬੀਆਂ ਨੂੰ ਉਨ੍ਹਾਂ 'ਤੇ ਰਤਾ ਵੀ ਭਰੋਸਾ ਨਹੀਂ ਹੈ। ਆਪਣੇ ਸਵੈ-ਮਾਣ ਨੂੰ ਬਰਕਰਾਰ ਰੱਖਣ ਵਾਲੇ ਪੰਜਾਬੀ ਇਹਨਾਂ ਬਾਹਰੀ ਲੋਕਾਂ ਨੂੰ ਕਦੇ ਮੂੰਹ ਨਹੀਂ ਲਗਾਉਣਗੇ।

ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ

PunjabKesari

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਆਏ ਹੋਏ ਹਨ, ਜਿਨ੍ਹਾਂ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕੇਜਰੀਵਾਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਅੱਜ ਸਿਹਤ ਸੇਵਾਵਾਂ ਸਬੰਧੀ ਦੂਜੀ ਵੱਡੀ ਗਾਰੰਟੀ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰੀ ਹਸਪਤਾਲਾਂ ਦਾ ਇੰਨਾ ਬੁਰਾ ਹਾਲ ਹੈ ਕਿ ਉੱਥੇ ਇਲਾਜ ਨਹੀਂ ਮਿਲਦਾ ਅਤੇ ਨਾ ਹੀ ਡਾਕਟਰ ਮਿਲਦੇ ਹਨ। ਇਸ ਕਰਕੇ ਮਜਬੂਰੀ 'ਚ ਲੋਕਾਂ ਨੂੰ ਨਿੱਜੀ ਹਸਪਤਾਲ ਜਾਣਾ ਪੈਂਦਾ ਹੈ, ਜਿੱਥੇ ਉਨ੍ਹਾਂ ਨੂੰ ਲੁੱਟਿਆ ਜਾ ਰਿਹਾ ਹੈ। ਕੇਜਰੀਵਾਲ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਸਬੰਧੀ 6 ਗਾਰੰਟੀਆਂ ਦਾ ਐਲਾਨ ਕੀਤਾ।

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ

1. ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਹਰ ਬੰਦੇ ਨੂੰ ਮੁਫ਼ਤ ਅਤੇ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
2. ਸਰਕਾਰੀ ਹਸਪਤਾਲਾਂ 'ਚ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਟੈਸਟ, ਇਲਾਜ ਅਤੇ ਆਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।
3. ਸਰਕਾਰੀ ਹਸਪਤਾਲਾਂ 'ਚ ਭਾਵੇਂ ਕਿਸੇ ਵਿਅਕਤੀ ਦੇ ਆਪਰੇਸ਼ਨ 'ਤੇ 10 ਲੱਖ ਰੁਪਏ ਤੋਂ ਲੈ ਕੇ 20 ਲੱਖ ਰੁਪਏ ਦਾ ਵੀ ਖ਼ਰਚਾ ਆਵੇ, ਇਹ ਸਾਰਾ ਖ਼ਰਚਾ ਪੰਜਾਬ ਸਰਕਾਰ ਦੇਵੇਗੀ। 
4. ਦਿੱਲੀ ਵਾਂਗ ਹੁਣ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ 'ਚ 15 ਹਜ਼ਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਹ ਮੁਹੱਲਾ ਕਲੀਨਿਕ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ 'ਚ ਖੋਲ੍ਹੇ ਜਾਣਗੇ। ਪੰਜਾਬ ਦੇ ਹਰ ਇਕ ਵਿਅਕਤੀ ਨੂੰ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਜਿਸ ਕੋਲ ਸਿਹਤ ਕਾਰਡ ਹੋਵੇਗਾ, ਉਸ ਨੂੰ ਹਰ ਤਰ੍ਹਾਂ ਦਾ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
5. ਪੰਜਾਬ ਦੇ ਵੱਡੇ-ਵੱਡੇ ਸਰਕਾਰੀ ਹਸਪਤਾਲਾਂ ਨੂੰ ਵਧੀਆ ਅਤੇ ਸ਼ਾਨਦਾਰ ਬਣਾਇਆ ਜਾਵੇਗਾ। ਇੱਥੇ ਹਰ ਤਰ੍ਹਾਂ ਦੀਆਂ ਦਵਾਈਆਂ ਮਿਲਣਗੀਆਂ, ਸਾਰੇ ਟੈਸਟ ਹੋਣਗੇ ਅਤੇ ਸਾਰੀਆਂ ਮਸ਼ੀਨਾਂ ਕੰਮ ਕਰਨਗੀਆਂ।
6. ਜੇਕਰ ਕੋਈ ਵਿਅਕਤੀ ਸੜਕ ਹਾਦਸੇ ਦਾ ਸ਼ਿਕਾਰ ਹੁੰਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖਰ਼ਚਾ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ।


rajwinder kaur

Content Editor

Related News