CM ਚੰਨੀ ਨੇ SC ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਕਦੇ ਨਹੀਂ ਚੁੱਕੀ ਆਵਾਜ਼ : ਬਾਦਲ
Monday, Feb 07, 2022 - 11:30 PM (IST)
ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਨੂੰ ਵੱਡੇ ਸਵਾਲ ਕੀਤੇ ਅਤੇ ਪੁੱਛਿਆ ਕਿ ਉਨ੍ਹਾਂ ਨੇ ਕਦੇ ਅਨੁਸੂਚਿਤ ਜਾਤੀ ਭਾਈਚਾਰੇ ਤੇ ਕਮਜ਼ੋਰ ਵਰਗਾਂ ਦੇ ਪੱਖ ’ਚ ਆਵਾਜ਼ ਕਿਉਂ ਨਹੀ ਚੁੱਕੀ? ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਚੰਨੀ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਤਕਰੀਬਨ ਪੰਜ ਸਾਲ ਤੱਕ ਕੈਬਨਿਟ ਮੰਤਰੀ ਰਹੇ ਹਨ। ਹਾਲਾਂਕਿ ਉਨ੍ਹਾਂ ਨੇ 4.5 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਕਦੇ ਆਵਾਜ਼ ਨਹੀਂ ਚੁੱਕੀ, ਜਿਨ੍ਹਾਂ ਨੂੰ ਨਾ ਸਿਰਫ਼ ਐੱਸ. ਸੀ. ਵਜ਼ੀਫ਼ੇ ਤੋਂ ਵਾਂਝਾ ਕਰ ਦਿੱਤਾ ਗਿਆ, ਸਗੋਂ ਜਿਨ੍ਹਾਂ ਦੇ ਵਜ਼ੀਫ਼ੇ ਨੂੰ ਉਨ੍ਹਾਂ ਦੇ ਕੈਬਨਿਟ ਦੇ ਸਾਥੀ ਸਾਧੂ ਸਿੰਘ ਧਰਮਸੌਤ ਨੇ ਗ਼ਬਨ ਕਰ ਲਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ’ਚ ਕਾਂਗਰਸ ਤੇ ਲਿਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਭੰਨੀਆਂ ਗੱਡੀਆਂ (ਵੀਡੀਓ)
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਚੰਨੀ ਨੇ ਲੱਖਾਂ ਨੀਲੇ ਕਾਰਡਾਂ ਨੂੰ ਰੱਦ ਕਰਨ ’ਤੇ ਕੋਈ ਇਤਰਾਜ਼ ਨਹੀਂ ਕੀਤਾ, ਜੋ ਕਮਜ਼ੋਰ ਵਰਗਾਂ ਨੂੰ ਸਬਸਿਡੀ ਵਾਲੇ ਰਾਸ਼ਨ ਦੇ ਹੱਕਦਾਰ ਬਣਾਉਂਦੇ ਸਨ। ਬਾਦਲ ਨੇ ਕਿਹਾ ਕਿ ਚੰਨੀ ਦਾ ਭਾਣਜਾ ਰੇਤ ਮਾਈਨਿੰਗ ਤੇ ਪੋਸਟਿੰਗ ਟ੍ਰਾਂਸਫਰ ’ਚ ਉਨ੍ਹਾਂ ਦਾ ਫਰੰਟਮੈਨ ਸੀ, ਇਸ ਲਈ ਹੁਣ ਸਬੂਤ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਚੰਨੀ ’ਤੇ ਜਲਦ ਪਰਚਾ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਪੋਸਟਿੰਗ ਟ੍ਰਾਂਸਫਰ ’ਚ ਪੈਸੇ ਲੈਣ ਵਾਲਾ ਤੇ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਕਰਨ ਵਾਲਾ ਤੁਹਾਡਾ ਮੁੱਖ ਮੰਤਰੀ ਦਾ ਚਿਹਰਾ ਹੈ।