ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਨਣ ਲਈ DMC ਹਸਪਤਾਲ ਪੁੱਜੇ ਸੁਖਬੀਰ ਬਾਦਲ

Thursday, Jan 20, 2022 - 09:37 AM (IST)

ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਨਣ ਲਈ DMC ਹਸਪਤਾਲ ਪੁੱਜੇ ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਪੁੱਜੇ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਵੱਡੇ ਬਾਦਲ ਦੀ ਸਿਹਤ ਠੀਕ ਹੈ ਅਤੇ ਅਹਿਤਿਆਤ ਵੱਜੋਂ ਉਨ੍ਹਾਂ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਵੱਡੇ ਬਾਦਲ ਦੀ ਸਿਹਤਯਾਬੀ ਦੀ ਵੀ ਅਰਦਾਸ ਕੀਤੀ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਦਾ ਵੱਡਾ ਬਿਆਨ, 'ਕਿਸੇ ਨਿੱਜੀ ਨੇਤਾ ਦਾ ਚਿਹਰਾ ਅੱਗੇ ਨਹੀਂ ਕਰੇਗੀ ਕਾਂਗਰਸ'

PunjabKesari

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਬਾਦਲ ਸਾਹਿਬ ਦੇ ਸ਼ੁਭਚਿੰਤਕਾਂ ਦੇ ਫੋਨ ਲਗਾਤਾਰ ਆ ਰਹੇ ਹਨ। ਸੁਖਬੀਰ ਬਾਦਲ ਨੇ ਸਭ ਦਾ ਪ੍ਰਾਰਥਨਾਵਾਂ ਅਤੇ ਦੁਆਵਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ। ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਜਾਣ 'ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਦੀ ਹੀ ਜਿੱਤ ਹੋਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਵਾਧੇ ਕਾਰਨ ਪੰਜਾਬ ਸਰਕਾਰ ਨੇ ਗਣਤੰਤਰ ਦਿਹਾੜੇ ਦੇ ਸਮਾਗਮਾਂ ਬਾਰੇ ਲਿਆ ਇਹ ਫ਼ੈਸਲਾ

ਦੱਸਣਯੋਗ ਹੈ ਕਿ ਬੀਤੇ ਦਿਨ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵ੍ਹੀਲਚੇਅਰ 'ਤੇ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News