ਜ਼ੀਰਾ ਦੀ ਸਿਵਲ ਕੋਰਟ 'ਚ ਪੇਸ਼ੀ ਭੁਗਤਣ ਪਹੁੰਚੇ ਸੁਖਬੀਰ ਬਾਦਲ, ਜਾਣੋ ਕੀ ਹੈ ਮਾਮਲਾ

08/30/2022 12:41:08 PM

ਜ਼ੀਰਾ (ਸਤੀਸ਼)  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਸਿਵਲ ਕੋਰਟ ਜ਼ੀਰਾ ਵਿਖੇ ਪੇਸ਼ ਹੋਏ। ਦੱਸ ਦੇਈਏ ਸਾਲ 2017 'ਚ ਸੁਖਬੀਰ ਬਾਦਲ ਸਮੇਤ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ੀਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ 54 ਮੱਖੂ ਦੇ ਨਜ਼ਦੀਕ ਬਣੇ ਬੰਗਾਲੀ ਵਾਲਾ ਪੁਲ 'ਤੇ ਰੋਡ ਜਾਮ ਕੀਤਾ ਗਿਆ ਸੀ। ਇਸ ਮਾਮਲੇ 'ਚ ਅੱਜ ਜ਼ੀਰਾ ਦੀ ਸਿਵਲ ਕੋਰਟ 'ਚ ਉਨ੍ਹਾਂ ਦੀ ਪੇਸ਼ੀ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜ਼ੀਰਾ ਸਿਵਲ ਕੋਰਟ 'ਚ ਪੇਸ਼ੀ ਹੋਣ ਕਾਰਨ ਉਹ SIT ਸਾਹਮਣੇ ਪੇਸ਼ ਨਹੀਂ ਹੋ ਸਕੇ। 

ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੀ SIT ਸਾਹਮਣੇ ਪੇਸ਼ੀ ਅੱਜ, ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਕੀਤੀ ਜਾਵੇਗੀ ਪੁੱਛਗਿੱਛ

ਪੱਤਰਕਾਰਾਂ ਵੱਲੋਂ ਸੁਖਬੀਰ ਬਾਦਲ ਵੱਲੋਂ ਅੱਜ ਸਿੱਟ ਦੇ ਸਾਹਮਣੇ ਨਾ ਪੇਸ਼ ਹੋਣ ਦੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਅੱਜ ਸਿਵਲ ਕੋਰਟ ਜ਼ੀਰਾ ਵਿਖੇ ਪੇਸ਼ੀ ਸੀ ਜਿਸ ਕਾਰਨ ਉਹ ਸਿੱਟ ਦੇ ਸਾਹਮਣੇ ਪੇਸ਼ ਨਹੀਂ ਹੋ ਸਕੇ । ਇਸ ਮੌਕੇ ਉਨ੍ਹਾਂ ਨੇ 'ਆਪ' ਸਰਕਾਰ ਬਾਰੇ ਤਿੱਖੇ ਸ਼ਬਦ ਵੀ ਬੋਲੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੀ ਸੂਬੇ ਅੰਦਰ ਸਭ ਤੋਂ ਵੱਧ ਨਾਜਾਇਜ਼ ਮਾਈਨਿੰਗ ਕਰਵਾ ਰਹੀ ਹੈ ਅਤੇ ਪੰਜਾਬ 'ਚ ਵਧ ਰਹੇ ਗੈਂਗਸਟਰਵਾਦ 'ਤੇ ਵੀ ਉਨ੍ਹਾਂ ਵੱਲੋਂ ਕੋਈ ਗੌਰ ਨਹੀਂ ਕੀਤਾ ਜਾ ਰਿਹਾ । 

ਇਹ ਵੀ ਪੜ੍ਹੋ-  ਗੈਂਗਸਟਰ ਗੋਲਡੀ ਬਰਾੜ ਦੀ ਪੁਲਸ ਨੂੰ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਟਵੀਟ, ਦੋ ਟੁੱਕ ’ਚ ਦਿੱਤਾ ਜਵਾਬ

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ SIT ਨੇ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ ਅਤੇ ਪੁੱਛਗਿੱਛ ਲਈ ਅੱਜ ਚੰਡੀਗੜ੍ਹ ਦੇ ਸੈਕਟਰ 34 ਵਿਖੇ ਬੁਲਾਇਆ ਸੀ ਪਰ ਉਨ੍ਹਾਂ ਨੇ SIT ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਅੱਜ SIT ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਕਿਹਾ ਕਿ ਜ਼ੀਰਾ ਸਿਵਲ ਕੋਰਟ 'ਚ ਪੇਸ਼ੀ ਹੋਣ ਕਾਰਨ ਉਹ SIT ਦੀ ਜਾਂਚ 'ਚ ਸ਼ਾਮਲ ਨਹੀਂ ਹੋ ਸਕੇ । ਇਸ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਨੇ 2015 'ਚ ਕੋਟਕਪੂਰਾ ਵਿਖੇ ਹੋਈ ਫਾਇਰਿੰਗ ਦੇ ਮਾਮਲੇ 'ਚ ਪੁੱਛਗਿਛ ਕਰਨੀ ਸੀ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto