ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ, ਮਾਣਹਾਨੀ ਮਾਮਲੇ ''ਚ ਮਿਲੀ ਜ਼ਮਾਨਤ

Saturday, Jan 17, 2026 - 06:48 PM (IST)

ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ, ਮਾਣਹਾਨੀ ਮਾਮਲੇ ''ਚ ਮਿਲੀ ਜ਼ਮਾਨਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਮਾਣਹਾਨੀ ਮਾਮਲੇ ਵਿਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ 8 ਸਾਲ ਪੁਰਾਣਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਪੇਸ਼ ਨਾ ਹੋਣ ‘ਤੇ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

ਅਖੰਡ ਕੀਰਤਨੀ ਜਥੇ ਦੇ ਬੁਲਾਰੇ ਅਤੇ ਮੋਹਾਲੀ ਦੇ ਵਸਨੀਕ ਰਜਿੰਦਰ ਪਾਲ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸੁਖਬੀਰ ਸਿੰਘ ਬਾਦਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਇਹ ਸ਼ਿਕਾਇਤ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਤਹਿਤ ਦਾਇਰ ਕੀਤੀ ਗਈ ਸੀ। ਸੁਖਬੀਰ ਬਾਦਲ ਨੇ ਕੇਸ ਨੂੰ ਖਾਰਜ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ, ਪਰ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਇਸ ਮਾਮਲੇ ਦੀ ਸੁਣਵਾਈ ਇਸ ਸਮੇਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਚੱਲ ਰਹੀ ਹੈ।

ਦਰਅਸਲ, ਇਹ ਮਾਮਲਾ 4 ਜਨਵਰੀ 2017 ਦਾ ਹੈ, ਜਦੋਂ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਸਥਿਤ ਰਾਜਿੰਦਰ ਪਾਲ ਸਿੰਘ ਦੇ ਘਰ ਗਏ ਸਨ। ਇਸ ਮੁਲਾਕਾਤ 'ਤੇ ਪ੍ਰਤੀਕਰਮ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇਕ ਰਾਜਨੀਤਿਕ ਫਰੰਟ ਦੱਸਿਆ ਸੀ, ਜਿਸ ਮਗਰੋਂ ਰਾਜਿੰਦਰ ਪਾਲ ਸਿੰਘ ਨੇ ਸੁਖਬੀਰ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।


author

Anmol Tagra

Content Editor

Related News