ਕਰਤਾਰਪੁਰ ''ਚ ਸੁਖਬੀਰ ਬਾਦਲ ਨੇ ਘੇਰੀ ''ਆਪ'', ਬੋਲੇ-''''Punjab ''ਚ ਸਰਕਾਰ ਨਾਂ ਦੀ ਨਹੀਂ ਕੋਈ ਚੀਜ਼''''

Friday, Feb 13, 2026 - 07:26 PM (IST)

ਕਰਤਾਰਪੁਰ ''ਚ ਸੁਖਬੀਰ ਬਾਦਲ ਨੇ ਘੇਰੀ ''ਆਪ'', ਬੋਲੇ-''''Punjab ''ਚ ਸਰਕਾਰ ਨਾਂ ਦੀ ਨਹੀਂ ਕੋਈ ਚੀਜ਼''''

ਵੈੱਬ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਕਰਤਾਰਪੁਰ ਵਿਖੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਵਰਕਰਾਂ ਦੀ ਮੰਗ 'ਤੇ ਕੀਤੀ ਗਈ ਇਸ ਨਿਯੁਕਤੀ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਕੇ.ਪੀ. ਸਾਹਿਬ ਇੱਕ ਨੇਕ ਅਤੇ ਸੀਨੀਅਰ ਇਨਸਾਨ ਹਨ, ਜਿਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਹਲਕੇ ਅੰਦਰ ਹੋਰ ਮਜ਼ਬੂਤ ਹੋਵੇਗੀ।

ਪੰਜਾਬ ਦੇ ਹਾਲਾਤ 'ਤੇ ਪ੍ਰਗਟਾਈ ਚਿੰਤਾ 
ਆਪਣੇ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜਿਹੜਾ ਪੰਜਾਬ ਦੇਸ਼ ਵਿੱਚ ਦੂਜੇ-ਤੀਜੇ ਨੰਬਰ 'ਤੇ ਹੁੰਦਾ ਸੀ, ਉਹ ਅੱਜ ਵਿਕਾਸ ਦੇ ਮਾਮਲੇ ਵਿੱਚ 18ਵੇਂ ਨੰਬਰ 'ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦਾ ਰਾਜ ਹੈ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ।

 

'ਆਪ' ਅਤੇ ਦਿੱਲੀ ਦੀਆਂ ਪਾਰਟੀਆਂ 'ਤੇ ਹਮਲਾ 
ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਤੋਂ 'ਝਾੜੂ' ਵਾਲਿਆਂ ਨੂੰ ਮੌਕਾ ਦੇ ਕੇ ਵੱਡੀ ਗਲਤੀ ਹੋਈ ਹੈ। ਉਨ੍ਹਾਂ ਕੇਜਰੀਵਾਲ ਅਤੇ ਦਿੱਲੀ ਤੋਂ ਆਏ ਆਗੂਆਂ ਨੂੰ 'ਲੁਟੇਰੇ' ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕ ਪੰਜਾਬ ਨੂੰ ਲੁੱਟ ਕੇ ਭੱਜਣ ਦੀ ਫਿਰਾਕ ਵਿੱਚ ਹਨ, ਪਰ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ, ਬੀਜੇਪੀ ਅਤੇ 'ਆਪ' ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਅਤੇ ਬਜ਼ੁਰਗਾਂ ਦੀ ਬਣਾਈ ਕੁਰਬਾਨੀਆਂ ਵਾਲੀ ਜਥੇਬੰਦੀ ਹੈ। ਸੁਖਬੀਰ ਬਾਦਲ ਨੇ ਕਿਹਾ ਪੰਜਾਬ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।

'ਪੰਜਾਬ ਬਚਾਓ ਯਾਤਰਾ' ਦਾ ਐਲਾਨ 
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ ਪੰਜਾਬ ਨੂੰ ਬਚਾਉਣ ਲਈ 'ਪੰਜਾਬ ਬਚਾਓ ਯਾਤਰਾ' ਸ਼ੁਰੂ ਕਰ ਰਹੇ ਹਨ। ਇਸ ਯਾਤਰਾ ਦੌਰਾਨ ਉਹ ਵਿਸਾਖੀ ਤੋਂ ਪਹਿਲਾਂ-ਪਹਿਲਾਂ 40 ਹਲਕਿਆਂ ਦਾ ਦੌਰਾ ਕਰਨਗੇ ਤਾਂ ਜੋ ਲੋਕਾਂ ਨੂੰ ਪੰਥਕ ਝੰਡੇ ਹੇਠ ਇਕੱਠਾ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ਦੇ ਲੋਕ ਉਨ੍ਹਾਂ ਨੂੰ 5 ਸਾਲ ਦੀ ਸੇਵਾ ਦਾ ਮੌਕਾ ਦਿੰਦੇ ਹਨ, ਤਾਂ ਉਹ ਸੂਬੇ ਦੀ ਨੁਹਾਰ ਬਦਲ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shubam Kumar

Content Editor

Related News