ਸੁਖਬੀਰ ਬਾਦਲ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਘੇਰੀ ਮਾਨ ਸਰਕਾਰ
Tuesday, Jan 20, 2026 - 07:22 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿੰਨ ਅਹਿਮ ਸਵਾਲ ਪੁੱਛ ਕੇ ਕਟਹਿਰੇ 'ਚ ਖੜ੍ਹਾ ਕੀਤਾ ਹੈ। ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਹਾਈ-ਪ੍ਰੋਫਾਈਲ ਅਪਰਾਧਿਕ ਮਾਮਲਿਆਂ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ।
ਭਗਵੰਤ ਮਾਨ ਨੂੰ ਮੇਰੇ ਤਿੰਨ ਸਵਾਲ:
— Sukhbir Singh Badal (@officeofssbadal) January 20, 2026
1. ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ ਹੁਣ ਕੀ ਹੈ ਨਵਾਂ ਬਿਆਨ ❓
2. ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਦਿਓ ਆਪਣਾ ਵਿਚਾਰ ❓
3. ਜੱਗੂ ਭਗਵਾਨਪੁਰੀਆ ਖਿਲਾਫ਼ ਅਦਾਲਤ ਵਿੱਚ ਸਬੂਤ ਦੇਣ ਤੋਂ ਕਿਉਂ ਮੁੱਕਰੀ ਸਰਕਾਰ ❓ pic.twitter.com/L8tuJpaHUz
ਸੁਖਬੀਰ ਬਾਦਲ ਨੇ ਪੁੱਛੇ ਤਿੰਨ ਵੱਡੇ ਸਵਾਲ
• ਗੋਲਡੀ ਬਰਾੜ ਦੀ ਗ੍ਰਿਫ਼ਤਾਰੀ: ਸੁਖਬੀਰ ਬਾਦਲ ਨੇ ਪੁੱਛਿਆ ਹੈ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੇ ਦਾਅਵਿਆਂ ਬਾਰੇ ਹੁਣ ਸਰਕਾਰ ਦਾ ਨਵਾਂ ਬਿਆਨ ਕੀ ਹੈ?
• ਲਾਰੈਂਸ ਬਿਸ਼ਨੋਈ ਦੀ ਇੰਟਰਵਿਊ: ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜੇਲ੍ਹ ਵਿੱਚੋਂ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਆਪਣਾ ਵਿਚਾਰ ਸਪੱਸ਼ਟ ਕਰਨ ਲਈ ਕਿਹਾ ਹੈ।
• ਜੱਗੂ ਭਗਵਾਨਪੁਰੀਆ ਮਾਮਲਾ: ਬਾਦਲ ਨੇ ਇਹ ਗੰਭੀਰ ਸਵਾਲ ਵੀ ਚੁੱਕਿਆ ਹੈ ਕਿ ਸਰਕਾਰ ਅਦਾਲਤ ਵਿੱਚ ਜੱਗੂ ਭਗਵਾਨਪੁਰੀਆ ਵਿਰੁੱਧ ਸਬੂਤ ਦੇਣ ਤੋਂ ਕਿਉਂ ਮੁੱਕਰੀ ਹੈ?
ਇਨ੍ਹਾਂ ਸਵਾਲਾਂ ਰਾਹੀਂ ਸੁਖਬੀਰ ਬਾਦਲ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਪਾਸੋਂ ਜਵਾਬਦੇਹੀ ਦੀ ਮੰਗ ਕੀਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਹਨਾਂ ਸਵਾਲਾਂ ਦਾ ਕੀ ਜਵਾਬ ਦਿੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
