ਸੁਖਬੀਰ ਬਾਦਲ ਦਾ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ

Wednesday, Jan 13, 2021 - 09:53 PM (IST)

ਸੁਖਬੀਰ ਬਾਦਲ ਦਾ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ

ਫਰੀਦਕੋਟ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਨਾਲ ਨਾਤਾ ਤੋੜਨ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨੂੰ ਇਕ ਹੋਰ ਝਟਕਾ ਦਿੱਤਾ ਹੈ। ਫਰੀਦਕੋਟ ਤੋਂ ਭਾਜਪਾ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਨੇ ਭਾਜਪਾ ਦਾ ਕਮਲ ਛੱਡਦੇ ਹੋਏ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਦਾ ਪੱਲਾ ਫੜ ਲਿਆ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਫਰੀਦਕੋਟ ਦੌਰੇ ਤੋਂ ਪਹਿਲਾਂ ਭਾਜਪਾ ਦੀ ਵੱਡੀ ਕਾਰਵਾਈ, ਜ਼ਿਲ੍ਹਾ ਇਕਾਈ ਕੀਤੀ ਭੰਗ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਅਤੇ ਕਿਸਾਨੀ ਹਿੱਤਾਂ ਦੀ ਅਕਾਲੀ ਦਲ ਵਲੋਂ ਕੀਤੀ ਡਟਵੀਂ ਪੈਰਵੀ ਤੋਂ ਪ੍ਰੇਰਤ ਹੋ ਕੇ ਵਿਰੋਧੀ ਪਾਰਟੀਆਂ ਦੇ ਲੀਡਰ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਰਹੇ ਹਨ। ਇਸ ਦੌਰਾਨ ਛਾਬੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਾਥੀਆਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਿਜੇ ਛਾਬੜਾ ਦਾ ਅਕਾਲੀ ਦਲ ਵਿਚ ਸਵਾਗਤ ਕੀਤਾ ਅਤੇ ਆਖਿਆ ਕਿ ਪਾਰਟੀ ਵਿਚ ਉਨ੍ਹਾਂ ਦਾ ਮਾਣ-ਸਨਮਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪਿੰਡ ਝਨੇੜੀ ਦੇ ਲੋਕਾਂ ਵਲੋਂ ਅਨੋਖਾ ਮਤਾ ਪਾਸ


author

Gurminder Singh

Content Editor

Related News