SGPC ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੁਲਾਈ ਅਹਿਮ ਮੀਟਿੰਗ

Tuesday, Nov 08, 2022 - 12:50 PM (IST)

ਅੰਮ੍ਰਿਤਸਰ (ਸਾਗਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦਾ ਜਨਰਲ ਇਜਲਾਸ ਭਲਕੇ ਮਤਲਬ ਕਿ 9 ਨਵੰਬਰ ਨੂੰ ਹੋ ਰਿਹਾ ਹੈ। ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਆਮ ਇਜਲਾਸ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਹੋਵੇਗਾ। ਇਸ ਦੌਰਾਨ ਕਮੇਟੀ ਮੈਂਬਰ ਪ੍ਰਧਾਨ, ਸੀਨੀਅਰ ਉਪ ਪ੍ਰਧਾਨ, ਜੂਨੀਅਰ ਉਪ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤਰਿਮ ਕਮੇਟੀ ਦੇ ਮੈਂਬਰਾਂ ਦੀ ਚੋਣ ਕਰਨਗੇ।

ਇਹ ਵੀ ਪੜ੍ਹੋ : ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ 5 ਸੁਰੱਖਿਆ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਿਲੀ ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੀਟੰਗ ਬੁਲਾ ਲਈ ਹੈ। ਸੁਖਬੀਰ ਬਾਦਲ ਅੱਜ ਸ਼ਾਮ 4 ਵਜੇ ਮੀਟਿੰਗ ਕਰਨਗੇ। ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ 'ਚ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਸਾਲ 'ਚ 2 ਵਾਰ ਇਕੱਤਰਤਾ ਹੁੰਦੀ ਹੈ। ਮਾਰਚ ਮਹੀਨੇ 'ਚ ਬਜਟ 'ਤੇ ਅਤੇ ਨਵੰਬਰ 'ਚ ਜਨਰਲ ਇਜਲਾਸ ਦੇ ਮੌਕੇ ਮੈਂਬਰ ਇਕੱਠੇ ਹੋ ਕੇ ਕੌਮੀ ਮਾਮਲਿਆਂ 'ਤੇ ਵੀ ਆਪਣੇ ਰਾਏ ਦਿੰਦੇ ਹਨ।

ਇਹ ਵੀ ਪੜ੍ਹੋ : ਨੌਜਵਾਨਾਂ ਨੇ ਗੁੰਡਾਗਰਦੀ ਕਰਦਿਆਂ ਬਜ਼ਾਰ 'ਚ ਸ਼ਰੇਆਮ ਚਲਾਈਆਂ ਗੋਲੀਆਂ, CCTV 'ਚ ਕੈਦ ਹੋਈ ਸਾਰੀ ਵਾਰਦਾਤ

ਇਸ ਵਾਰ ਇਸ ਇਜਲਾਸ 'ਤੇ ਪੂਰੀ ਦੁਨੀਆ ਦਾ ਧਿਆਨ ਲੱਗਿਆ ਹੋਇਆ ਹੈ। ਇਕ ਪਾਸੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਅਕਾਲੀ ਦਲ ਤੋਂ ਬਰਖ਼ਾਸਤ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ 'ਚ ਮੁਕਾਬਲਾ ਹੋਣ ਜਾ ਰਿਹਾ ਹੈ। ਇਸ ਲੜਾਈ 'ਚ ਜਿੱਤ ਕਿਸ ਦੀ ਹੁੰਦੀ ਹੈ, ਇਹ ਤਾਂ ਬੁੱਧਵਾਰ ਨੂੰ ਹੀ ਪਤਾ ਲੱਗੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News