ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP ਨੂੰ ਲਾ ਲਿਆ ਫੋਨ, ਕਿਹਾ-ਪਰਚਾ ਤਾਂ ਕੱਟਣਾ ਹੀ ਪਵੇਗਾ

Sunday, Mar 22, 2026 - 01:40 AM (IST)

ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP ਨੂੰ ਲਾ ਲਿਆ ਫੋਨ, ਕਿਹਾ-ਪਰਚਾ ਤਾਂ ਕੱਟਣਾ ਹੀ ਪਵੇਗਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਸਿੱਧਾ ਪੰਜਾਬ ਸਰਕਾਰ ਅਤੇ ਮੰਤਰੀ ਲਾਲਜੀਤ ਭੁੱਲਰ 'ਤੇ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਇੱਕ ਟਵੀਟ ਰਾਹੀਂ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਖਰੀ ਦਮ ਤੱਕ ਲੜਨ ਦਾ ਐਲਾਨ ਕੀਤਾ ਹੈ।

ਸੁਖਬੀਰ ਬਾਦਲ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਭਗਵੰਤ ਮਾਨ ਦੇ ਚਹੇਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਦਿੱਤੇ ਗਏ ਮਾਨਸਿਕ ਤਸੀਹਿਆਂ ਨੂੰ ਨਾ ਸਹਾਰਦੇ ਹੋਏ ਡਾ. ਰੰਧਾਵਾ ਨੇ ਆਪਣੀ ਜਾਨ ਗੁਆ ਦਿੱਤੀ। ਪੀੜਤ ਪਰਿਵਾਰ ਨੇ ਦੱਸਿਆ ਕਿ ਪੁਲਸ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਮੰਤਰੀ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਕਤਰਾ ਰਹੀ ਹੈ।

ਸਾਂਝੀ ਕੀਤੀ ਗਈ ਵੀਡੀਓ ਵਿੱਚ ਸੁਖਬੀਰ ਬਾਦਲ ਪੀੜਤ ਪਰਿਵਾਰ ਦੇ ਘਰ ਬੈਠੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਉਹ ਕਹਿ ਰਹੇ ਹਨ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਪੁਲਸ ਕਮਿਸ਼ਨਰ ਅਤੇ ਹੋਰ ਅਧਿਕਾਰੀ ਪਰਿਵਾਰ 'ਤੇ ਦਬਾਅ ਪਾ ਰਹੇ ਹਨ ਕਿ ਉਹ ਕੇਸ ਵਾਪਸ ਲੈ ਲੈਣ। ਪਰਿਵਾਰ ਨੂੰ ਨੌਕਰੀ ਦਾ ਲਾਲਚ ਦੇ ਕੇ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਨੇ ਸਿੱਧੇ ਤੌਰ 'ਤੇ ਅਧਿਕਾਰੀ ਗੁਰਪ੍ਰੀਤ ਭੁੱਲਰ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦੀ ਪੁਰਾਣੀ ਆਦਤ ਹੈ ਮਾਮਲਿਆਂ ਨੂੰ 'ਕਵਰ-ਅੱਪ' ਕਰਨ ਦੀ, ਜਿਵੇਂ ਉਨ੍ਹਾਂ ਦੇ ਆਪਣੇ ਮਾਮਲੇ ਵਿੱਚ ਹੋਇਆ ਸੀ, ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।

DGP ਪੰਜਾਬ ਨੂੰ ਮੌਕੇ 'ਤੇ ਫ਼ੋਨ
ਸੁਖਬੀਰ ਬਾਦਲ ਨੇ ਮੌਕੇ 'ਤੇ ਹੀ DGP ਪੰਜਾਬ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਮੰਗ ਕੀਤੀ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਤੁਰੰਤ ਐਫ.ਆਈ.ਆਰ. (FIR) ਦਰਜ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਅੱਜ, ਕੱਲ੍ਹ ਜਾਂ ਪਰਸੋਂ—ਪੁਲਸ ਨੂੰ ਪਰਚਾ ਤਾਂ ਕੱਟਣਾ ਹੀ ਪਵੇਗਾ।
 


author

Inder Prajapati

Content Editor

Related News