ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਪ੍ਰਦਰਸ਼ਨਕਾਰੀਆਂ ਦੇ ਹੱਕ 'ਚ ਆਏ ਸੁਖਬੀਰ ਬਾਦਲ, ਸਰਕਾਰ ਨੂੰ ਕੀਤੀ ਇਹ ਅਪੀਲ

Wednesday, Dec 21, 2022 - 07:36 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀ ਕਰਦਿਆਂ ਕਿਹਾ ਕਿ ਜ਼ੀਰਾ ਵਿੱਚ ਲੋਕਾਂ ਦੀਆਂ ਜਾਨਾਂ ਨੂੰ ਸ਼ਰਾਬ ਫੈਕਟਰੀ ਦੇ ਮਾਲਕਾਂ ਦੇ ਹਿੱਤਾਂ ਨਾਲੋਂ ਵੱਧ ਤਰਜੀਹ ਦਿੱਤੀ ਜਾਵੇ। ਉਹਨਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਪਿਛਲੀ ਕੰਪਨੀ ਨੂੰ ਲਾਭ ਪਹੁੰਚਾਉਣ ਦੀ ਥਾਂ ਜ਼ਮੀਨ ਹੇਠਲੇ ਪਾਣੀ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਕੰਮ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਾਲਬਰੋਸ ਸ਼ਰਾਬ ਫੈਕਟਰੀ ਦੇ ਖਿਲਾਫ਼ ਧਰਨਾ ਚੱਲਦੇ ਨੂੰ ਅੱਜ 150 ਤੋਂ ਜ਼ਿਆਦਾ ਦਿਨ ਹੋ ਗਏ  ਹਨ ਅਤੇ ਕੀਮਤੀ ਮਨੁੱਖੀ ਜਾਨਾਂ ਪ੍ਰਤੀ ਚਿੰਤਾ ਕਰਦਿਆਂ ਇਹ ਧਰਨਾ ਪੂਰੀ ਤਰ੍ਹਾਂ ਵਾਜਬ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਸ਼ਰਾਬ ਫੈਕਟਰੀ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਮਨਸੂਰਵਾਲਾ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਵੱਲੋਂ ਬਣਾਏ ਸਾਂਝੇ ਫਰੰਟ ਦੀ ਪੁਰਜ਼ੋਰ ਹਮਾਇਤ ਕਰਦੀ ਹੈ। ਉਹਨਾਂ ਕਿਹਾ ਕਿ ਉਹ ਇਲਾਕੇ ਵਿਚੋਂ ਜ਼ਮੀਨ ਹੇਠਲਾ ਪਾਣੀ ਵਿਖਾ ਰਹੇ ਹਨ ਤੇ ਦਾਅਵਾ ਕਰ ਰਹੇ ਹਨ ਕਿ ਜ਼ਮੀਨ ਹੇਠਲਾ ਪਾਣੀ 650 ਫੁੱਟ ਦੀ ਡੂੰਘਾਈ ਤੱਕ ਪ੍ਰਦੁਸ਼ਤ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਹੁਣ ਸਵਾਲ ਉਹਨਾਂ ਦੀ ਹੋਂਦ ਦਾ ਹੈ।
 
ਬਾਦਲ ਨੇ ਕਿਹਾ ਕਿ ਸਰਕਾਰ ਨੂੰ ਵਿਖਾਵਾਕਾਰੀਆਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਉਹਨਾਂ ਵੱਲੋਂ ਸਰਕਾਰ ਨੂੰ ਦਿੱਤੇ ਸੈਂਪਲਾਂ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਚੁਣੌਤੀ ਦਿੱਤੀ ਹੈ ਕਿ ਉਹ ਸ਼ਰਾਬ ਫੈਕਟਰੀ ਦੇ ਨੇੜਲੇ ਇਲਾਕੇ ਵਿਚੋਂ ਪਾਣੀ ਪੀ ਕੇ ਵਿਖਾਉਣ ਕਿਉਂਕਿ ਉਹਨਾਂ ਦਾ ਦਾਅਵਾ ਹੈ ਕਿ ਇਹ ਪਾਣੀ ਮਨੁੱਖ ਦੇ ਪੀਣ ਯੋਗ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਇਕੱਠੇ ਕੀਤੇ ਸੈਂਪਲਾਂ ਨੂੰ ਇਕੱਠਾ ਕਰਨ ਦੇ ਤਰੀਕੇ ਦੀ ਮੁੜ ਘੋਖ ਹੋਣੀ ਚਾਹੀਦੀ ਹੈ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਇਹ ਸੈਂਪਲ ਸ਼ਰਾਬ ਫੈਕਟਰੀ ਨੂੰ ਕਲੀਨ ਚਿੱਟ ਦੇਣ ਦੇ ਮਨਸ਼ੇ ਨਾਲ ਇਕੱਤਰ ਨਾ ਕੀਤੇ ਗਏ ਹੋਣ। ਉਹਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪ੍ਰਦੂਸ਼ਣ ਇਕ ਗੰਭੀਰ ਸਮੱਸਿਆ ਹੈ ਅਤੇ ਸਾਨੂੰ ਇਸ ਨਾਲ ਬਹੁਤ ਸੰਵੇਦਨਸ਼ੀਲਤਾ ਨਾਲ ਨਜਿੱਠਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪ੍ਰਦੂਸ਼ਤ ਪਾਣੀ ਵਿਚ ਸਮਰਥਾ ਹੁੰਦੀ ਹੈ ਕਿ ਉਹ ਸਿਰਫ ਫਸਲਾਂ ਦਾ ਹੀ ਨੁਕਸਾਨ ਨਹੀਂ ਕਰਦਾ ਬਲਕਿ ਖੇਤੀਬਾੜੀ ’ਤੇ ਨਿਰਭਰ ਲੋਕਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਸਕਦਾ ਹੈ ਤੇ ਮਹਾਮਾਰੀ ਫੈਲਾ ਸਕਦਾ ਹੈ। 


Mandeep Singh

Content Editor

Related News