ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ- 'ਬੁਲਡੋਜ਼ਰ ਦੀ ਸਿਆਸਤ' ਨੂੰ ਦੱਸਿਆ ਤਾਨਾਸ਼ਾਹੀ ਭਰਿਆ

Tuesday, Feb 24, 2026 - 12:23 PM (IST)

ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ- 'ਬੁਲਡੋਜ਼ਰ ਦੀ ਸਿਆਸਤ' ਨੂੰ ਦੱਸਿਆ ਤਾਨਾਸ਼ਾਹੀ ਭਰਿਆ

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਟਿਕਾਣਿਆਂ 'ਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਕੀਤੀ ਗਈ ਭੰਨਤੋੜ ਦੀ ਕਾਰਵਾਈ ਨੂੰ "ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਤਾਨਾਸ਼ਾਹੀ" ਕਰਾਰ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਹ ਕਾਰਵਾਈ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਮੌਜੂਦਾ ਸਰਕਾਰ ਬੌਖਲਾ ਗਈ ਹੈ ਅਤੇ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ 'ਬੁਲਡੋਜ਼ਰ ਦੀ ਸਿਆਸਤ' ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਨੇ ਇਸ ਘਟਨਾ ਦੀ ਤੁਲਨਾ ਐਮਰਜੈਂਸੀ ਦੇ ਕਾਲੇ ਦੌਰ ਨਾਲ ਕੀਤੀ, ਜਦੋਂ ਸਰਕਾਰੀ ਤਾਕਤ ਦੀ ਦੁਰਵਰਤੋਂ ਕਰਕੇ ਅਸਹਿਮਤੀ ਦੀ ਆਵਾਜ਼ ਨੂੰ ਕੁਚਲਿਆ ਜਾਂਦਾ ਸੀ।

ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਲੋਕਤੰਤਰ ਅਤੇ ਨਾਗਰਿਕ ਆਜ਼ਾਦੀਆਂ 'ਤੇ ਹੋਣ ਵਾਲੇ ਅਜਿਹੇ ਹਮਲਿਆਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਲੋਕਤੰਤਰੀ ਵਿਰੋਧੀਆਂ ਵਿਰੁੱਧ ਅਜਿਹੇ ਮਾੜੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।


author

Anmol Tagra

Content Editor

Related News