ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ''ਚ ਇਸ ਸੀਟ ਤੋਂ ਚੋਣ ਲੜ ਸਕਦੇ ਹਨ ਸੁਖਬੀਰ ਬਾਦਲ

06/08/2024 6:32:16 PM

ਬੁਢਲਾਡਾ (ਬਾਂਸਲ) : ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਅਕਾਲੀ ਦਲ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਹਾਲਾਂਕਿ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਨਹੀਂ ਕੀਤਾ ਪਰ ਉਨ੍ਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਗਿੱਦੜਬਾਹਾ ਸਾਡਾ ਗੜ੍ਹ ਰਿਹਾ ਹੈ। ਗਿੱਦੜਬਾਹਾ ਵਿਚ ਵੀ ਅਕਾਲੀ ਦਲ ਨੂੰ ਮਜ਼ਬੂਤ ਕਰਦਿਆਂ ਜਿੱਤ ਹਾਸਲ ਕਰਨੀ ਹੈ।

ਇਹ ਵੀ ਪੜ੍ਹੋ : ਮੋਹਾਲੀ 'ਚ ਭਰੇ ਬਾਜ਼ਾਰ 'ਚ ਕੁੜੀ ਨੂੰ ਕਤਲ ਕਰਨ ਵਾਲੇ ਨੌਜਵਾਨ ਬਾਰੇ ਸਨਸਨੀਖੇਜ਼ ਖ਼ੁਲਾਸਾ

ਜ਼ਿਕਰਯੋਗ ਹੈ ਕਿ ਸਵ. ਪ੍ਰਕਾਸ਼ ਸਿੰਘ ਬਾਦਲ 5 ਵਾਰ ਗਿੱਦੜਬਾਹਾ ਤੋਂ ਵਿਧਾਇਕ ਰਹੇ ਹਨ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 4 ਵਾਰ ਗਿੱਦੜਬਾਹਾ ਤੋਂ ਵਿਧਾਇਕ ਰਹਿ ਚੁੱਕੇ ਹਨ ਪਰ ਪਿਛਲੀਆਂ ਤਿੰਨ ਚੋਣਾਂ ਵਿਚ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਜੇਕਰ ਸੁਖਬੀਰ ਖੁਦ ਚੋਣ ਲੜਦੇ ਹਨ ਤਾਂ ਅਕਾਲੀ ਦਲ ਮਜ਼ਬੂਤੀ ਨਾਲ ਚੋਣ ਲੜ ਸਕਦਾ ਹੈ। ਸੁਖਬੀਰ ਨੇ ਸੂਬੇ ਵਿਚ ਅਕਾਲੀ ਦਲ ਦੀ ਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਸਾਡੇ ਸੂਬੇ ਵਿਚ ਕੀ ਸਹੀ ਹੈ। ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਦਾ ਰਹੇਗਾ ਅਤੇ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ। ਪੰਜਾਬੀਆਂ ਦੀਆਂ ਖਾਹਿਸ਼ਾਂ ਨੂੰ ਅਕਾਲੀ ਦਲ ਹੀ ਪੂਰਾ ਕਰ ਸਕਦਾ ਹੈ। ਜ਼ਿਮਨੀ ਚੋਣ ਵਿਚ ਗਿੱਦੜਬਾਹਾ ਤੋਂ ਜਿੱਤ ਦਾ ਝੰਡਾ ਲਹਿਰਾਉਣ ਦੇ ਨਾਲ ਨਾਲ ਅਸੀਂ 2027 ਵਿੱਚ ਆਪਣੀ ਖੇਤਰੀ ਪਾਰਟੀ ਨੂੰ ਵੀ ਮਜ਼ਬੂਤ ਕਰਨਾ ਹੈ। ਇਸ ਦੀ ਪੁਸ਼ਟੀ ਕੌਰ ਕਮੇਟੀ ਮੈਂਬਰ ਠੇਕੇਦਾਰ ਗੁਰਪਾਲ ਸਿੰਘ ਵੱਲੋਂ ਵੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

 


Gurminder Singh

Content Editor

Related News