ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਕੀਤੇ ਸਾਰੇ ਪ੍ਰੋਗਰਾਮ ਰੱਦ

Saturday, Apr 13, 2019 - 08:48 PM (IST)

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਕੀਤੇ ਸਾਰੇ ਪ੍ਰੋਗਰਾਮ ਰੱਦ

ਚੰਡੀਗੜ੍ਹ, (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਰਾਤ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ। ਇਸ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੇ ਸੂਚਨਾ ਤੇ ਪ੍ਰਚਾਰ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਬੁਖਾਰ ਤੇ ਪੇਟ ਦਰਦ ਕਾਰਨ  ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੇ ਅੱਜ ਸਾਰੇ ਪ੍ਰੋਗਰਾਮ ਅਚਨਚੇਤ ਰੱਦ ਕਰਨੇ ਪਏ ਹਨ। ਉਨ੍ਹਾਂ ਅੱਜ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਜਾਣਾ ਸੀ ਪਰ ਡਾਕਟਰ ਦੀ ਸਲਾਹ ਮਗਰੋਂ ਉਨ੍ਹਾਂ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰਨਾ ਪਿਆ ਹੈ। ਬਾਦਲ ਦੀਆਂ ਸਾਰੀਆਂ ਚੋਣ ਮੀਟਿੰਗਾਂ ਤੇ ਰੈਲੀਆਂ ਦੇ ਪ੍ਰੋਗਰਾਮਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।


Related News