ਸੁਖਬੀਰ ਬਾਦਲ ਦੀ CM ਮਾਨ ਨੂੰ ਚੁਣੌਤੀ : ਜਲਦੀ ਸ਼ੁਰੂ ਕਰਵਾਓ 'ਸੁਖਵਿਲਾਸ' ਦੀ ਜਾਂਚ, ਕੋਈ ਪਰਵਾਹ ਨਹੀਂ
Monday, Jun 20, 2022 - 01:21 PM (IST)
ਜਲੰਧਰ/ਸੰਗਰੂਰ : ਸੰਗਰੂਰ ਜ਼ਿਮਨੀ ਚੋਣ ਬਰੂਹਾਂ 'ਤੇ ਹੈ ਅਤੇ ਸਿਆਸੀ ਧਿਰਾਂ ਜਿੱਤ ਦੇ ਦਾਅਵੇ ਨਾਲ ਚੋਣ ਮੈਦਾਨ 'ਚ ਪ੍ਰਚਾਰ ਕਰ ਰਹੀਆਂ ਹਨ। ਇਸੇ ਦਰਮਿਆਨ ਚੰਡੀਗੜ੍ਹ ਨੇੜੇ ਬਣੇ ਸੁਖਬੀਰ ਬਾਦਲ ਦੇ ਹੋਟਲ ਸੁਖਵਿਲਾਸ ਹੋਟਲ ਦਾ ਮੁੱਦਾ ਮੁੜ ਚਰਚਾ 'ਚ ਆ ਗਿਆ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਜਿਸ ਕੋਲੋਂ ਵੀ ਚਾਹੁਣ ਸੁਖਵਿਲਾਸ ਦੀ ਜਾਂਚ ਕਰਵਾ ਸਕਦੇ ਹਨ। ਸਾਨੂੰ ਕੋਈ ਫ਼ਿਕਰ ਜਾਂ ਪਰਵਾਹ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਅਜਿਹੇ ਸਿਆਸੀ ਦਬਕਿਆਂ ਤੋਂ ਡਰਨ ਵਾਲਿਆਂ 'ਚੋਂ ਨਹੀਂ ਹਾਂ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ
ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਕੋਈ ਵੀ ਕੰਮ ਗ਼ੈਰ-ਕਾਨੂੰਨੀ ਨਹੀਂ ਕੀਤਾ ਅਤੇ ਨਾ ਹੀ ਕੋਈ ਕਾਨੂੰਨ ਤੋੜਿਆ ਹੈ। ਕਹਿਣਾ ਬੜਾ ਸੌਖਾ ਹੈ ਤੇ ਪਹਿਲਾਂ ਵੀ ਬਹੁਤ ਕਹਿੰਦੇ ਰਹੇ ਹਨ। ਭਗਵੰਤ ਮਾਨ ਨੂੰ ਜੇਕਰ ਕੁਝ ਗ਼ਲਤ ਲਗਦਾ ਹੈ ਤਾਂ ਜਲਦੀ ਜਾਂਚ ਸ਼ੁਰੂ ਕਰਵਾਉਣ। ਤਿੰਨ ਮਹੀਨੇ ਤੱਕ ਇੰਤਜ਼ਾਰ ਕਿਉਂ ਕਰਦੇ ਰਹੇ। ਦਰਅਸਲ ਸੰਗਰੂਰ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਵਿਲਾਸ ਹੋਟਲ ਦਾ ਨਾਮ ਤਾਂ ਹਰ ਕਿਸੇ ਨੇ ਸੁਣਿਆ ਹੀ ਹੋਵੇਗਾ। ਇਹ ਹੋਟਲ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਬਣਿਆ ਹੈ। ਇਹ ਸੁਖਬੀਰ ਬਾਦਲ ਦਾ ਹੋਟਲ ਹੈ। ਇਹ ਜੰਗਲਾਤ ਵਿਭਾਗ ਦੀ ਜ਼ਮੀਨ ਹੈ। ਉਥੇ ਕੋਈ ਉਸਾਰੀ ਨਹੀਂ ਹੋ ਸਕਦੀ। ਇਸ ਦੇ ਵੀ ਕਾਗਜ਼ਾਤ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ
ਬੀਤੇ ਦਿਨ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ 'ਤੇ ਤੰਜ ਕੱਸਦਿਆਂ ਕਿਹਾ ਸੀ ਕਿ ਲੋਕਤੰਤਰ ਵਿਚ ਸਾਰੇ ਆਗੂਆਂ ਨੂੰ ਲੋਕਾਂ ਦੀ ਤਾਕਤ ਅੱਗੇ ਸਿਰ ਝੁਕਾਉਣਾ ਪੈਂਦਾ ਹੈ। ਵਿਧਾਨ ਸਭਾ ਚੋਣਾਂ ਵਿਚ ਨਿਕੰਮੀ ਕਾਰਗੁਜ਼ਾਰੀ ਵਿਖਾਉਣ ਵਾਲੇ ਸੁਖਬੀਰ ਬਾਦਲ , ਬਿਕਰਮ ਸਿੰਘ ਮਜੀਠੀਆ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਵਿਰਸਾ ਸਿੰਘ ਵਲਟੋਹਾ ਆਦਿ ਵਰਗੇ ਵੱਡੇ ਆਗੂਆਂ ਨੂੰ ਲੋਕਾਂ ਨੇ ਹਰਾ ਕੇ ਘਰਾਂ ’ਚ ਬਿਠਾ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਕਦੇ ਪੰਜਾਬ ’ਤੇ 25 ਸਾਲ ਰਾਜ ਕਰਨ ਦੀ ਗੱਲ ਕਰਦੇ ਸਨ ਪਰ ਅੱਜ ਲੋਕਾਂ ਦੀ ਤਾਕਤ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ, ਜਿਸ ਕਾਰਨ ਹੁਣ ਉਨ੍ਹਾਂ ਦੀ ਪਾਰਟੀ ਦੇ 3 ਵਿਧਾਇਕ ਹਨ। ਲੋਕਾਂ ਨੇ ਸੁਖਬੀਰ ਬਾਦਲ ਵਰਗੇ ਲੀਡਰਾਂ ਨੂੰ ਘਰ ਬਿਠਾ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'
ਨੋਟ ਸੁਖਬੀਰ ਬਾਦਲ ਦੀ ਚੁਣੌਤੀ ਸਬੰਧੀ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਦਿਓ ਆਪਣੀ ਰਾਏ