ਤਰਨਤਾਰਨ ਵਿਖੇ ਚਰਚ ''ਚ ਭੰਨ੍ਹਤੋੜ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ

Thursday, Sep 01, 2022 - 01:53 AM (IST)

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਤਰਨਤਾਰਨ ਦੇ ਠੱਕਰਪੁਰਾ ਪਿੰਡ 'ਚ ਇਕ ਚਰਚ ਵਿਚ ਹੋਈ ਭੰਨ੍ਹਤੋੜ ਤੇ ਇਕ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਸਮੇਤ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਅਕਾਲੀ ਦਲ ਪ੍ਰਧਾਨ ਨੇ ਬੇਅਦਬੀ ਦੇ ਇਸ ਤਰ੍ਹਾਂ ਦੇ ਕੰਮ ਨੂੰ ਘਿਨੌਣੇ ਦੱਸਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬੀਆਂ ਨੂੰ ਸੰਜਮ ਵਰਤਣ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਧਿਆਨ 'ਚ ਰੱਖਦਿਆਂ ਸਾਰੇ ਧਰਮਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਸੋਨੀਆ ਗਾਂਧੀ ਦੀ ਮਾਂ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਕੈਥੋਲਿਕ ਚਰਚ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਮੂਰਤੀਆਂ ਦੀ ਭੰਨ੍ਹਤੋੜ ਕਰਦਿਆਂ ਬੇਅਦਬੀ ਕੀਤੀ ਗਈ ਸੀ। ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਸੀ। ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News