ਮਰਹੂਮ MP ਸੰਤੋਖ ਚੌਧਰੀ ਦੇ ਘਰ ਪੁੱਜੇ ਸੁਖਬੀਰ ਸਿੰਘ ਬਾਦਲ, ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

Monday, Jan 23, 2023 - 07:07 PM (IST)

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਸਵ. ਸੰਤੋਖ ਚੌਧਰੀ ਦੀ ਪਤਨੀ ਅਤੇ ਉਨ੍ਹਾਂ ਸਪੁੱਤਰ ਤੇ ਵਿਧਾਨ ਸਭਾ ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨਾਲ ਦੁੱਖ ਵੰਡਾਇਆ। ਉਨ੍ਹਾਂ ਚੌਧਰੀ ਸੰਤੋਖ ਸਿੰਘ ਨਾਲ ਸੰਸਦ ਅਤੇ ਜਨਤਕ ਜੀਵਨ ਵਿਚ ਬਿਤਾਏ ਸਮੇਂ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਇਸ ਦੌਰਾਨ ਪਾਰਟੀ ਪ੍ਰਧਾਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੀ ਮੌਜੂਦ ਰਹੇ।

PunjabKesari

ਇਹ ਖ਼ਬਰ ਵੀ ਪੜ੍ਹੋ - MP ਪ੍ਰਨੀਤ ਕੌਰ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚ ਕੇ ਕੀਤਾ ਦੁੱਖ਼ ਸਾਂਝਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ, "ਅੱਜ ਹਲਕਾ ਫਿਲੌਰ ਦੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਮਿਲ ਉਨ੍ਹਾਂ ਦੇ ਪਿਤਾ ਅਤੇ ਸਾਂਸਦ ਸ਼੍ਰੀ ਸੰਤੋਖ ਚੌਧਰੀ ਜੀ ਦੇ ਅਚਨਚੇਤ ਦੇਹਾਂਤ ਦਾ ਦੁੱਖ ਸਾਂਝਾ ਕੀਤਾ। ਅਤੇ ਚੌਧਰੀ ਸਾਬ੍ਹ ਨਾਲ ਪਾਰਲੀਮੈਂਟ ਅਤੇ ਜਨਤਕ ਜੀਵਨ ਵਿੱਚ ਸਾਂਝੇ ਕੀਤੇ ਪਲਾਂ ਨੂੰ ਵੀ ਯਾਦ ਕੀਤਾ। ਗੁਰੂ ਚਰਨਾਂ 'ਚ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਮੂਹ ਚੌਧਰੀ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।" 

PunjabKesari

ਇਹ ਖ਼ਬਰ ਵੀ ਪੜ੍ਹੋ - ਨਾਬਾਲਗਾ ਨੂੰ ਭਜਾ ਕੇ ਲੈ ਗਿਆ ਮੁੰਡਾ, ਪਿਓ ਨੇ ਨਮੋਸ਼ੀ 'ਚ ਖ਼ਤਮ ਕਰ ਲਈ ਜੀਵਨ ਲੀਲਾ (ਵੀਡੀਓ)

ਜ਼ਿਕਰਯੋਗ ਹੈ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਾਲੀ 'ਭਾਰਤ ਜੋੜੋ ਯਾਤਰਾ' ਵਿਚ ਸ਼ਾਮਲ ਹੋਏ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਜਿੱਥੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News