ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੇ ਹਾਦਸੇ ''ਚ ਸੇਵਾਦਾਰ ਦੀ ਦਰਦਨਾਕ ਮੌਤ! ਸੁਖਬੀਰ ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ
Saturday, Aug 10, 2024 - 12:07 PM (IST)

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਚ 1-2 ਅਗਸਤ ਦੀ ਰਾਤ ਨੂੰ ਵਾਪਰਿਆ ਸੀ। 8 ਦਿਨ ਚੱਲੇ ਇਲਾਜ ਮਗਰੋਂ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ਰਮਨਾਕ ਘਟਨਾ! ਧੀ ਦੀ ਲਵ-ਮੈਰਿਜ ਦਾ ਬਦਲਾ ਲੈਣ ਲਈ ਪਿਓ ਤੇ ਚਾਚੇ ਨੇ ਮੁੰਡੇ ਦੀ ਭੈਣ ਨਾਲ ਕੀਤਾ ਗੈਂਗਰੇਪ
ਸੁਖਬੀਰ ਬਾਦਲ ਨੇ ਟਵੀਟ ਕਰ ਲਿਖਿਆ, "ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੇ ਸੇਵਾਦਾਰ ਬਲਬੀਰ ਸਿੰਘ ਧਾਲੀਵਾਲ ਜੋ ਪਿਛਲੇ 10 ਸਾਲਾਂ ਤੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੇਵਾ ਕਰਦੇ ਸਨ। ਬੀਤੇ ਦਿਨ ਲੰਗਰ ਤਿਆਰ ਕਰਦੇ ਸਮੇਂ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ, ਇਸ ਦੌਰਾਨ ਬਲਬੀਰ ਸਿੰਘ ਵੀ ਆਲੂ ਉਬਾਲ ਰਹੇ ਸੀ ਕਿ ਅਚਾਨਕ ਉਹ ਕੜਾਹੇ ਵਿਚ ਡਿੱਗ ਗਏ। ਪੀੜਤ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਕੀਤਾ ਗਿਆ । ਬੀਤੀ ਰਾਤ ਬਲਬੀਰ ਸਿੰਘ ਆਪਣੇ ਸਵਾਸ ਤਿਆਗ ਗਏ , ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8