ਸੁਖਬੀਰ ਬਾਦਲ ਨੇ ਯੂ.ਕੇ. ਦੇ ਹਾਊਸ ਆਫ ਕਾਮਨਜ਼ ਲਈ ਚੁਣੇ ਗਏ 10 ਸਿੱਖ ਸੰਸਦ ਮੈਂਬਰਾਂ ਨੂੰ ਦਿੱਤੀ ਵਧਾਈ

Monday, Jul 08, 2024 - 12:33 AM (IST)

ਚੰਡੀਗੜ੍ਹ, (ਮਨਜੋਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਯੂ.ਕੇ. ਵਿਚ ਹਾਊਸ ਆਫ ਕਾਮਨਜ਼ ਲਈ ਚੁਣੇ ਗਏ 10 ਸਿੱਖ ਮੈਂਬਰ ਪਾਰਲੀਮੈਂਟ ਨੂੰ ਵਧਾਈ ਦਿੱਤੀ। ਉਨ੍ਹਾਂ ਅਪੀਲ ਕੀਤੀ ਕਿ ਉਹ ਸਿੱਖੀ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਾਂਝੇ ਤੌਰ ’ਤੇ ਕੰਮ ਕਰਨ ਤਾਂ ਜੋ ਸਿੱਖ ਕੌਮ ਖ਼ਿਲਾਫ਼ ਨਫ਼ਰਤੀ ਅਪਰਾਧ ਰੋਕੇ ਜਾ ਸਕਣ।

ਉਨ੍ਹਾਂ ਕਿਹਾ ਕਿ ਇਹ ਦੁਨੀਆ ਭਰ ਵਿਚ ਵਸਦੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ ਕਿ ਕੌਮ ਦੇ 10 ਮੈਂਬਰ ਐੱਮ. ਪੀ. ਚੁਣੇ ਗਏ ਹਨ। ਮੈਂ ਤਨਮਨਜੀਤ ਸਿੰਘ ਢੇਸੀ, ਪ੍ਰੀਤ ਕੌਰ ਗਿੱਲ, ਕਿਰਥ ਐਂਟਵਿਸਲ, ਗੁਰਿੰਦਰ ਸਿੰਘ ਜੋਸਨ, ਜਸ ਅਟਵਾਲ, ਡਾ. ਜੀਵੁਨ ਸੰਧੇਰ, ਵਰਿੰਦਰ ਜੱਸ, ਸਤਵੀਰ ਕੌਰ, ਹਰਪ੍ਰੀਤ ਕੌਰ ਉਪੱਲ ਅਤੇ ਸੋਨੀਆ ਕੌਮ ਕੁਮਾਰ ਨੂੰ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਸ਼ਾਨਦਾਰ ਜਿੱਤਾਂ ਦਰਜ ਕਰਨ ਲਈ ਵਧਾਈ ਦਿੰਦਾ ਹਾਂ।

ਉਨ੍ਹਾਂ ਕਿਹਾ ਕਿ ਯੂ.ਕੇ. ਵਿਚ ਨੈਸ਼ਨਲ ਸਿੱਖ ਅਵੇਅਰਨੈਸ ਐਂਡ ਹੈਰੀਟੇਜ ਮੰਥ, ਮਨਾਉਣ ਸਮੇਤ ਅਨੇਕਾਂ ਕਦਮ ਚੁੱਕੇ ਗਏ ਹਨ ਤਾਂ ਜੋ ਦੁਨੀਆ ਭਰ ਦੇ ਲੋਕਾਂ ਨੂੰ ਸਿੱਖ ਕੌਮ ਤੇ ਦਸਤਾਰ ਸਮੇਤ ਸਿੱਖ ਕੱਕਾਰਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਹੁਣ ਇਹ ਕੰਮ ਜਨਤਕ ਸੰਵਾਦ ਨਾਲ ਅਤੇ ਸਿੱਖ ਕੌਮ ਤੇ ਇਸ ਦੇ ਸਿਧਾਂਤਾਂ ਪ੍ਰਤੀ ਜਾਗਰੂਕਤਾ ਫੈਲਾ ਕੇ ਵੀ ਕੀਤਾ ਜਾ ਸਕਦਾ ਹੈ।


Rakesh

Content Editor

Related News