ਸੁਖਬੀਰ ਬਾਦਲ ਨੇ 23 ਜੂਨ ਨੂੰ ਸੱਦੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

06/21/2020 9:35:06 PM

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 23 ਜੂਨ ਨੂੰ ਸ਼ਾਮ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਚੀਮਾ ਦਾ ਕਹਿਣਾ ਹੈ ਕਿ ਪਾਰਟੀ ਦੀ ਕੋਰ ਕਮੇਟੀ ਦੀ ਇਸ ਮੀਟਿੰਗ 'ਚ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

Gurminder Singh

This news is Content Editor Gurminder Singh