ਸੁਖਬੀਰ ''ਤੇ ਹਮਲਾ ਕਰਨ ਵਾਲੇ ਨਾਰਾਇਣ ਚੌੜਾ ਨੂੰ ਲਿਆਂਦਾ ਗਿਆ ਅਦਾਲਤ, ਹੋ ਗਿਆ ਹੰਗਾਮਾ
Thursday, Dec 05, 2024 - 06:32 PM (IST)
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਨਾਰਾਇਣ ਚੌੜਾ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਅਦਾਲਤ ਦੇ ਬਾਹਰ ਹੋਇਆ ਹੰਗਾਮਾ
ਇਸ ਦੌਰਾਨ ਇਕ ਮਹਿਲਾ ਨੇ ਅਦਾਲਤ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ, ਜਿਸ ਦੇ ਹੱਥਾਂ ਵਿਚ ਮਠਿਆਈ ਦਾ ਡੱਬਾ ਫੜਿਆ ਹੋਇਆ ਸੀ। ਉਕਤ ਔਰਤ ਮਠਿਆਈ ਦੀ ਡੱਬਾ ਸਿਰ 'ਤੇ ਰੱਖ ਕੇ ਅਕਾਲੀ ਆਗੂਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੀ ਸੀ। ਕਿਹਾ ਜਾ ਰਿਹਾ ਹੈ ਕਿ ਉਕਤ ਔਰਤ ਚੌਰਾ ਦਾ ਸਮਰਥਨ ਕਰਨ ਲਈ ਆਈ ਸੀ ਅਤੇ ਉਸ ਦਾ ਕਹਿਣਾ ਹੈ ਕਿ ਉਹ ਮਠਿਆਈ ਦਾ ਡੱਬਾ ਚੌੜਾ ਨੂੰ ਦੇਣ ਆਈ ਹੈ।
ਬੁੱਧਵਾਰ ਸਵੇਰੇ ਹੋਇਆ ਸੀ ਸੁਖਬੀਰ 'ਤੇ ਹਮਲਾ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ 'ਤੇ ਬੁੱਧਵਾਰ ਸਵੇਰੇ 9.30 ਵਜੇ ਕਾਤਲਾਨਾ ਹਮਲਾ ਹੋ ਗਿਆ ਸੀ। ਇਹ ਹਮਲਾ ਉਦੋਂ ਹੋਇਆ ਜਦੋਂ ਸੁਖਬੀਰ ਬਾਦਲ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਵਿਖੇ ਸੇਵਾਦਾਰ ਦੀ ਡਿਊਟੀ ਨਿਭਾਅ ਰਹੇ ਸਨ ਤਾਂ ਉਨ੍ਹਾਂ ਨੂੰ ਨਾਰਾਇਣ ਸਿੰਘ ਚੌੜਾ ਨੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਉਪਰੰਤ ਉਸ ਨੂੰ ਸਿਵਲ ਵਰਦੀ ਵਿਚ ਖੜ੍ਹੇ ਪੁਲਸ ਮੁਲਾਜ਼ਮਾਂ ਨੇ ਤੇਜ਼ੀ ਨਾਲ ਕਾਬੂ ਕਰ ਲਿਆ। ਇਸ ਘਟਨਾ ਦੌਰਾਨ ਭਾਵੇਂ ਗੋਲੀ ਚੱਲੀ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਵਾਧਾ
ਕੌਣ ਹੈ ਨਾਰਾਇਣ ਸਿੰਘ ਚੌੜਾ
ਨਾਰਾਇਣ ਸਿੰਘ ਚੌਰਾ ਗਰਮਖਿਆਲੀ ਕਥਿਤ ਤੌਰ 'ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਇਸ ਦਾ ਜਨਮ 4 ਅਪ੍ਰੈਲ 1956 ਵਿਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌਰਾ ਵਿਚ ਹੋਇਆ ਸੀ। ਚੌਰਾ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e