ਵੱਡੀ ਖ਼ਬਰ : ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਕੀਤਾ ਭੰਗ

Thursday, Jul 28, 2022 - 08:46 PM (IST)

ਵੱਡੀ ਖ਼ਬਰ : ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਕੀਤਾ ਭੰਗ

ਚੰਡੀਗੜ੍ਹ (ਬਿਊਰੋ) : ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫ਼ਾਰਿਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ, ਜਿਨ੍ਹਾਂ ’ਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ, ਜੋ ਪਾਰਟੀ ਦੀ ਫ਼ੈਸਲਾ ਲੈਣ ਵਾਲੀ ਸਰਵਉੱਚ ਕਮੇਟੀ ਹੈ, ਨੇ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਵਿਚਾਰ-ਵਟਾਂਦਰਾ ਕਰ ਕੇ ਇਸ ਨੂੰ ਪ੍ਰਵਾਨ ਕੀਤਾ ਸੀ ਤੇ ਇਸ ਦੀ ਸ਼ਲਾਘਾ ਵੀ ਕੀਤੀ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਫ਼ਾਰਿਸ਼ਾਂ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ। ਕਮੇਟੀ ਨੇ ਸਿਫ਼ਾਿਰਸ਼ ਕੀਤੀ ਸੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਪੰਥਕ ਤੇ ਪੰਜਾਬੀ ਹਿੱਤਾਂ ਤੇ ਕਦਰਾਂ-ਕੀਮਤਾਂ ਅਨੁਸਾਰ ਪਾਰਟੀ ’ਚ ਨਵੀਂ ਰੂਹ ਫੂਕੀ ਜਾਵੇ ਤੇ ਅਜਿਹਾ ਕਰਦਿਆਂ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ, ਕੇਡਰ ਤੇ ਲੀਡਰਸ਼ਿਪ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ।

ਇਹ ਖ਼ਬਰ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਪ੍ਰਾਈਵੇਟ ਸਕੂਲ ਦੇ ਅਧਿਆਪਕ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ

ਕਮੇਟੀ ਨੇ ਸਿਫ਼ਾਰਿਸ਼ ਕੀਤੀ ਸੀ ਕਿ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ। ਇਹ ਵੀ ਸਿਫਾਰਿਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸ ਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ-ਕੀਮਤਾਂ ਦਾ ਖਿਆਲ ਵੀ ਰੱਖਿਆ ਜਾਵੇ। ਇਸ ਵਿਚ ਨੌਜਵਾਨਾਂ ਦੀਆਂ ਇੱਛਾਵਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਪਾਰਟੀ ਪ੍ਰਧਾਨ ਹੁਣ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ-ਨਾਲ ਵਰਕਰਾਂ ਤੇ ਕੇਡਰ ਨਾਲ ਰਾਇ-ਮਸ਼ਵਰਾ ਕਰਨਗੇ। ਬਾਦਲ ਵੱਖ-ਵੱਖ ਪੰਜਾਬੀ ਤੇ ਪੰਥਕ ਸ਼ਖ਼ਸੀਅਤਾਂ ਖਾਸ ਤੌਰ ’ਤੇ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ, ਰਾਇ ਬਣਾਉਣ ਵਾਲਿਆਂ ਤੇ ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਵਪਾਰੀਆਂ, ਘਰੇਲੂ ਗ੍ਰਹਿਣੀਆਂ ਤੇ ਨੌਜਵਾਨ ਆਦਿ ਸਮੇਤ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਰਾਇ ਮਸ਼ਵਰਾ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਨੇ ਏ. ਐੱਸ. ਆਈ. ਨੂੰ ਕੀਤਾ ਗ੍ਰਿਫ਼ਤਾਰ

ਕਮੇਟੀ ਨੇ ਨੌਜਵਾਨਾਂ ਦੀਆਂ ਇੱਛਾਵਾਂ ਮੁਤਾਬਕ ਢਾਂਚਾ ਬਣਾਉਣ ਦੀ ਲੋੜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਉਨ੍ਹਾਂ ਨੂੰ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਪ੍ਰਮੁੱਖਤਾ ਨਾਲ ਪ੍ਰਤੀਨਿਧਤਾ ਦੇਣ ਦੀ ਗੱਲ ਕੀਤੀ ਹੈ। ਬੁਲਾਰੇ ਨੇ ਕਿਹਾ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸ ਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫ਼ਨਿਆਂ ਤੇ ਟੀਚਿਆਂ ਦੇ ਨਾਲ-ਨਾਲ ਰਵਾਇਤੀ ਸਿਧਾਂਤਾਂ, ਕਦਰਾਂ-ਕੀਮਤਾਂ, ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ। ਉਸ ਨੇ ਨਾਲ ਹੀ ਕਿਹਾ ਕਿ ਪੰਜਾਬ ਤੇ ਪੰਥ ਦੇ ਹਿੱਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗਦਰਸ਼ਕ ਬਣੇ ਰਹਿਣਗੇ।


author

Manoj

Content Editor

Related News