ਅਕਾਲੀ ਦਲ ''ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

Sunday, Nov 15, 2026 - 07:58 PM (IST)

ਅਕਾਲੀ ਦਲ ''ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਕਪੂਰਥਲਾ/ਚੰਡੀਗੜ੍ਹ (ਵੈੱਬ ਡੈਸਕ,ਰਜਿੰਦਰ)- ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਹਨ। ਹਲਕਾ ਭੁਲੱਥ ਦੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ 'ਚ ਮੁੜ ਸ਼ਾਮਲ ਕੀਤਾ। ਬੀਬੀ ਜਗੀਰ ਕੌਰ ਦੀ ਪਾਰਟੀ 'ਚ ਘਰ ਵਾਪਸੀ ਮਗਰੋਂ ਹੁਣ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਭੁਲੱਥ ਦਾ ਇੰਚਾਰਜ ਥਾਪ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ। 

ਤਸਵੀਰਾਂ ਸਾਂਝੀਆਂ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਅੱਜ ਬੇਗੋਵਾਲ ਵਿਖੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਜੀ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਸ਼ਾਮਲ ਕਰਦਿਆਂ ਅਤੇ ਉਨ੍ਹਾਂ ਨੂੰ ਭੁਲੱਥ ਹਲਕੇ ਤੋਂ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕਰਦਿਆਂ ਖ਼ੁਸ਼ੀ ਹੋ ਰਹੀ ਹੈ। ਬੀਬੀ ਜਗੀਰ ਕੌਰ ਦੇ ਸ਼ਾਮਲ ਹੋਣ ਨਾਲ ਦੋਆਬਾ ਖੇਤਰ 'ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ​​ਹੋਵੇਗਾ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇੱਕਜੁੱਟ ਹੋਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਬੀਬੀ ਦੀ ਜਿੱਤ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ

PunjabKesari

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਅਗਵਾਈ ਨੂੰ ਲੈ ਕੇ ਸੁਖਬੀਰ ਬਾਦਲ ਨਾਲ ਚੱਲ ਰਹੇ ਮੱਤਭੇਦਾਂ ਕਾਰਨ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ 'ਪੁਨੀਰ ਸੁਰਜੀਤ' ਨਾਲ ਚੱਲ ਰਹੇ ਸਨ। ਹਾਲਾਂਕਿ ਹੁਣ ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਦੀ ਕਰਵਾਈ ਗਈ ਇਸ ਵਾਪਸੀ ਨੂੰ ਦੁਆਬਾ ਖੇਤਰ ਦੀ ਸਿਆਸਤ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨੂੰ ਪਾਰਟੀ ਪ੍ਰਧਾਨ ਦੀ ਆਪਣੇ ਪੁਰਾਣੇ ਪੰਥਕ ਸਾਥੀਆਂ ਨੂੰ ਮੁੜ ਇਕੱਠਾ ਕਰਨ ਦੀ ਮੁਹਿੰਮ 'ਚ ਇਕ ਵੱਡੀ ਸਫ਼ਲਤਾ ਵਜੋਂ ਵੀ ਵੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ ਵੱਡੇ ਖ਼ੁਲਾਸੇ

ਭਾਰੀ ਇਕੱਠ ਨੂੰ ਸੰਬੋਧਨ ਕਰਦੇ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਕ ਦੂਰਅੰਦੇਸ਼ ਨੇਤਾ ਦੱਸਿਆ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਭੈਣ ਦੱਸਦਿਆਂ ਉਨ੍ਹਾਂ ਵੱਲੋਂ ਚਲਾਈ ਗਈ 'ਨੰਨ੍ਹੀ ਛਾਂ' ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਆਪਣੇ ਸੰਬੋਧਨ 'ਚ ਪੰਜਾਬ ਨੂੰ ਉੱਜੜਨ ਤੋਂ ਬਚਾਉਣ ਲਈ ਅਕਾਲੀ ਦਲ ਨੂੰ ਮੁੜ ਸੱਤਾ 'ਚ ਲਿਆਉਣ ਦੀ ਅਪੀਲ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਰ ਖੇਤਰ 'ਚ ਵਿਕਾਸ ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਉਨ੍ਹਾਂ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਇਸ ਸਰਕਾਰ ਨੇ 6 ਹਜ਼ਾਰ ਕਰੋੜ ਰੁਪਏ ਸਿਰਫ਼ ਇਸ਼ਤਿਹਾਰਬਾਜ਼ੀ 'ਤੇ ਹੀ ਖ਼ਰਚ ਕਰ ਦਿੱਤੇ ਹਨ, ਜਦਕਿ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਕਈ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਸੁਖਬੀਰ ਸਿੰਘ ਬਾਦਲ ਨੇ ਭੁਲੱਥ ਹਲਕੇ ਦੇ ਲੋਕਾਂ ਨੂੰ ਬੀਬੀ ਜਗੀਰ ਕੌਰ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਵਿਧਾਇਕ ਬਣਾਉਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: ਪੰਜਾਬ: ਦੀਵਾਲੀ ਦੇ ਦਿਨ ਖ਼ਰੀਦਿਆ ਸੀ ਮੋਟਰਸਾਈਕਲ! ਟਿੱਪਰ ਵਾਲੇ ਨੇ 40 ਫੁੱਟ ਤਕ ਘੜੀਸਿਆ, ਨੌਜਵਾਨ ਦੀ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News