ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ ਪੂਰੀ ਖ਼ਬਰ

Tuesday, Apr 07, 2026 - 09:44 AM (IST)

ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ 9 ਸਾਲ ਪੁਰਾਣੇ ਮਾਣਹਾਨੀ ਦੇ ਇਕ ਮਾਮਲੇ ’ਚ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿੱਜੀ ਤੌਰ ’ਤੇ ਛੋਟ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਇਹ ਅਰਜ਼ੀ ਉਨ੍ਹਾਂ ਦੇ ਵਕੀਲ ਰਾਹੀਂ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤੀ ਗਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 15 ਅਪ੍ਰੈਲ ਦੀ ਤਾਰੀਖ਼ ਤੈਅ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ ਵੱਡੀ ਰਾਹਤ, ਹੁਣ ਮਿਲਣਗੇ ਸਿੱਧੇ ਬਿਜਲੀ ਕੁਨੈਕਸ਼ਨ

ਅਦਾਲਤ ’ਚ ਦਾਇਰ ਕੀਤੀ ਗਈ ਅਰਜ਼ੀ ’ਚ ਦੱਸਿਆ ਗਿਆ ਕਿ 6 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਤੈਅ ਕੀਤੀ ਪਰ ਇਸ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਇਕ ਵੱਡੀ ਰਾਜਨੀਤਕ ਰੈਲੀ ਬਠਿੰਡਾ ਦੇ ਮਲੋਟ ਰੋਡ ’ਤੇ ਕਰਵਾਈ ਜਾ ਰਹੀ ਹੈ, ਜਿਸ ’ਚ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਸੂਬਿਆਂ ਤੋਂ ਵੱਡੀ ਗਿਣਤੀ ’ਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਰੈਲੀ ਵਿਚ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਹੈਰਾਨ ਕਰ ਦੇਵੇਗੀ ਇਹ ਰਿਪੋਰਟ

ਉਨ੍ਹਾਂ ਦੀ ਗ਼ੈਰ-ਮੌਜੂਦਗੀ ’ਚ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪੈ ਸਕਦਾ ਹੈ। ਇਸ ਨਾਲ ਪ੍ਰੋਗਰਾਮ ਦਾ ਮਕਸਦ ਪ੍ਰਭਾਵਿਤ ਹੋਵੇਗਾ। ਦਾਇਰ ਕੀਤੀ ਗਈ ਅਰਜ਼ੀ ਨਾਲ ਰੈਲੀ ਦਾ ਇਸ਼ਤਿਹਾਰ ਵੀ ਨੱਥੀ ਕੀਤਾ ਗਿਆ ਸੀ। ਅਰਜ਼ੀ ’ਚ ਅਦਾਲਤ ਨੂੰ ਭਰੋਸਾ ਦਿਵਾਇਆ ਗਿਆ ਕਿ ਸੁਖਬੀਰ ਸਿੰਘ ਬਾਦਲ ਅਗਲੀ ਸੁਣਵਾਈ ’ਤੇ ਨਿਸ਼ਚਿਤ ਰੂਪ ’ਚ ਖ਼ੁਦ ਮੌਜੂਦ ਹੋਣਗੇ। ਅਦਾਲਤ ਨੇ ਇਨ੍ਹਾਂ ਤੱਥਾਂ ਨੂੰ ਰਿਕਾਰਡ ’ਤੇ ਲੈਂਦਿਆਂ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਪ੍ਰਦਾਨ ਕਰ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News