9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ ਸੁਣਵਾਈ 13 ਜੁਲਾਈ ਨੂੰ

Tuesday, Jun 16, 2026 - 10:50 AM (IST)

9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ ਸੁਣਵਾਈ 13 ਜੁਲਾਈ ਨੂੰ

ਚੰਡੀਗੜ੍ਹ (ਪ੍ਰੀਕਸ਼ਿਤ) : 9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ।

ਇਸ ਅਰਜ਼ੀ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਇਹ ਅਰਜ਼ੀ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤੀ ਗਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 13 ਜੁਲਾਈ ਦੀ ਤਾਰੀਖ਼ ਨਿਰਧਾਰਤ ਕੀਤੀ ਹੈ।


author

Babita

Content Editor

Related News