ਸੁਖਬੀਰ ਬਾਦਲ ਦਾ ਸਪੱਸ਼ਟੀਕਰਨ ਜਨਤਕ ਹੋਣ ਤੋਂ ਬਾਅਦ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

Tuesday, Aug 06, 2024 - 02:00 AM (IST)

ਲੁਧਿਆਣਾ (ਮੁੱਲਾਂਪੁਰੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਸੁਖਬੀਰ ਸਿੰਘ ਬਾਦਲ ਨੇ ਬਾਗੀ ਅਕਾਲੀ ਨੇਤਾਵਾਂ ਦੀ ਸ਼ਿਕਾਇਤ ’ਤੇ ਬੰਦ ਲਿਫਾਫਾ ਚਿੱਠੀ ਜਥੇਦਾਰਾਂ ਨੂੰ ਸੌਂਪੀ ਸੀ, ਉਸ ਨੂੰ ਲੈ ਕੇ ਪਿਛਲੇ ਇਕ ਹਫਤੇ ਤੋਂ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਅਤੇ ਇਸ ਚਿੱਠੀ ਦੀ ਇਬਾਰਤ ਬੁਝਾਰਤ ਬਣੀ ਹੋਈ ਸੀ। ਹੁਣ ਚਿੱਠੀ ਜਗ ਜ਼ਾਹਰ ਹੋਣ ’ਤੇ ਉਸ ਵਿਚੋਂ ਕੁਝ ਨਵਾਂ ਨਹੀਂ ਨਿਕਲਿਆ ਅਤੇ ਇਹ ਚਿੱਠੀ ਅਜੇ ਵੀ ਮੁਆਫੀ ਮੰਗਣ ਦੇ ਮਾਮਲੇ ਵਿਚ ਗੋਲਮੋਲ ਹੈ।

ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਅਯੋਗ ਐਲਾਨੇ ਪੰਜਾਬ ਦੇ ਇਹ 6 ਲੀਡਰ, ਨਹੀਂ ਲੜ ਸਕਣਗੇ ਚੋਣਾਂ

ਢੀਂਡਸਾ ਨੇ ਅੱਗੇ ਕਿਹਾ ਕਿ ਹੁਣ ਸਮੁੱਚੇ ਸਿੱਖ ਕੌਮ ਦੀਆਂ ਨਜ਼ਰਾਂ ਸ੍ਰੀ ਅਕਾਲ ਤਖਿਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਅਕਾਲੀ ਦਲ ਦੀ ਸਰਕਾਰ ਮੌਕੇ ਬਰਗਾੜੀ ਕਾਂਡ, ਬਹਿਬਲ ਕਾਂਡ, ਡੀ.ਜੀ.ਪੀ. ਸੈਣੀ, ਆਲਮ ਵਿਧਾਇਕ ਮਾਮਲਾ, ਡੇਰਾ ਸਾਧ ਨੂੰ ਮੁਆਫੀ ਸਮੇਤ ਹੋਰ ਵਾਪਰੀਆਂ ਘਟਨਾਵਾਂ ਵਿਚ ਕਿਸ ਤਰ੍ਹਾਂ ਦਾ ਫੈਸਲਾ ਸੁਣਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਦੇ ਅਕਾਲੀ ਦਲ ਦੇ ਹਾਲਾਤ ਸੁਖਬੀਰ ਸਿੰਘ ਬਾਦਲ ਨੇ ਕਰ ਦਿੱਤੇ ਹਨ, ਹੁਣ ਅਕਾਲੀ ਦਲ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਅਤੇ ਭਰੋਸਾ ਬਣਾਉਣ ਵਿਚ ਲੰਬਾ ਸਮਾਂ ਲੱਗੇਗਾ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਬ੍ਰੇਕ ਫੇਲ੍ਹ ਹੋਣ ਕਾਰਣ ਦੋ ਬੱਸਾਂ ਦੀ ਟੱਕਰ, ਸ਼ਹੀਦਾਂ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Gurminder Singh

Content Editor

Related News