ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ’ਤੇ ਸੁਖਬੀਰ ਬਾਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Tuesday, Dec 13, 2022 - 06:06 PM (IST)

ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ’ਤੇ ਸੁਖਬੀਰ ਬਾਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ਨਾਲ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਜੋ ਖਲਾਅ ਪਿਆ ਹੈ, ਉਸ ਨੂੰ ਭਰਨਾ ਔਖਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੀ ਉਮਰ ਜਥੇਦਾਰ ਸਾਹਿਬ ਰਾਜਨੀਤੀ ਵਿਚ ਪੰਥਕ ਕਦਰਾਂ-ਕੀਮਤਾਂ ਦੇ ਅਟੱਲ ਪ੍ਰਤੀਕ ਬਣੇ ਰਹੇ ਅਤੇ ਇਨ੍ਹਾਂ ਦੀ ਰਾਖੀ ਲਈ ਮੋਹਰੀ ਰਹੇ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਦੀ ਅਰਦਾਸ ਕਰਦਾ ਹਾਂ।

ਇਹ ਵੀ ਪੜ੍ਹੋ : ਨਕੋਦਰ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ, ਚਾਰ ਕੁੜੀਆਂ ਦੀ ਹਾਲਤ ਗੰਭੀਰ (ਤਸਵੀਰਾਂ)

ਮੰਗਲਵਾਰ ਨੂੰ ਪੀ. ਜੀ. ਆਈ. ’ਚ ਲਏ ਆਖਰੀ ਸਾਹ

ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਤਿੰਨ ਦਿਨ ਤੋਂ ਚੰਡੀਗੜ੍ਹ ਦੇ ਪੀ. ਜੀ. ਆਈ. ਵਿਚ ਦਾਖਲ ਸਨ, ਜਿੱਥੇ ਉਨ੍ਹਾਂ ਨੇ ਅੱਜ ਮੰਗਲਵਾਰ ਨੂੰ ਆਖਰੀ ਸਾਹ ਲਏ। ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਸਨ। ਅਕਾਲੀ ਦਲ ਵਲੋਂ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਿਹਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਵਿਚ ਫੇਰਬਦਲ ਲਗਭਗ ਤੈਅ, ਇਹ ਵਿਧਾਇਕ ਬਣ ਸਕਦੇ ਹਨ ਮੰਤਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News