ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ''ਤੇ ਦੁੱਖ਼ ਦਾ ਪ੍ਰਗਟਾਵਾ

Saturday, Sep 12, 2026 - 05:18 PM (IST)

ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ''ਤੇ ਦੁੱਖ਼ ਦਾ ਪ੍ਰਗਟਾਵਾ

ਹੁਸ਼ਿਆਰਪੁਰ/ਟਾਂਡਾ ਉੜਮੁੜ ( ਘੁੰਮਣ, ਪਰਮਜੀਤ ਮੋਮੀ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦੇ ਹੋਏ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ ਕਿਉਂਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਾਰਟੀ ਦਾ ਇਕ ਵੱਡਾ ਹਿੱਸਾ ਬਣ ਕੇ ਕੰਮ ਕੀਤਾ ਹੈ ਅਤੇ ਉਨ੍ਹਾਂ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ।

ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ ਅੱਡੇ ਵੀ ਨਿਸ਼ਾਨੇ 'ਤੇ

PunjabKesari

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਬੀਤੀ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਨਾਲ ਬਾਜਵਾ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ 'ਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ। ਉਨ੍ਹਾਂ ਦੇ ਦਿਹਾਂਤ ਨੂੰ ਪਰਿਵਾਰ ਅਤੇ ਪਾਰਟੀ ਲਈ ਹੀ ਨਹੀਂ, ਸਗੋਂ ਸਮਾਜਿਕ ਅਤੇ ਸਿਆਸੀ ਖੇਤਰ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਵਰਿੰਦਰ ਸਿੰਘ ਬਾਜਵਾ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ। ਉਹ ਸਿਰਫ਼ ਇਕ ਸਿਆਸੀ ਆਗੂ ਵਜੋਂ ਹੀ ਨਹੀਂ, ਸਗੋਂ ਲੋਕਾਂ ਨਾਲ ਜੁੜੇ ਹੋਏ ਅਤੇ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣ ਵਾਲੇ ਵਿਅਕਤੀ ਵਜੋਂ ਵੀ ਜਾਣੇ ਜਾਂਦੇ ਸਨ। 
ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਲਜੀਤ ਸਿੰਘ ਚੀਮਾ,  ਬਲਵਿੰਦਰ ਸਿੰਘ ਭੂੰਦੜ, ਜਤਿੰਦਰ ਸਿੰਘ ਲਾਲੀ ਬਾਜਵਾ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ. ਬਲਵੀਰ ਸਿੰਘ ਮਿਆਣੀ ਅਤੇ ਅਰਵਿੰਦਰ ਸਿੰਘ ਰਸੂਲਪੁਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਸਰਬਜੋਤ ਸਿੰਘ ਸਾਬੀ, ਸੀਨੀਅਰ ਭਾਜਪਾ ਆਗੂ ਸ੍ਰੀ ਤੀਕਸ਼ਣ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ, ਸ ਸੰਗਤ ਸਿੰਘ ਗਿਲਜੀਆਂ ਅਤੇ ਮਿੱਕੀ ਡੋਗਰਾ ਨੇ ਵੀ ਬਾਜਵਾ ਪਰਿਵਾਰ ਨਾਲ ਸਮੇਤ ਵੱਖ-ਵੱਖ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ਼ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ: ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ ਜਜ਼ਬਾ ਕਾਇਮ, ਮੋਹਨ ਸਿੰਘ ਨੇ ਜਿੱਤੇ ਦੋ ਤਮਗੇ

ਆਗੂਆਂ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਦਾ ਮਿਲਣਸਾਰ ਸੁਭਾਅ, ਲੋਕਾਂ ਨਾਲ ਉਨ੍ਹਾਂ ਦਾ ਗਹਿਰਾ ਜੁੜਾਅ ਅਤੇ ਸਮਾਜ ਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਵਰਿੰਦਰ ਸਿੰਘ ਬਾਜਵਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 14 ਸਤੰਬਰ ਨੂੰ ਦੁਪਹਿਰ 12 ਵਜੇ ਸਥਾਨਕ ਹਰਿਆਣਾ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਉਨ੍ਹਾਂ ਦੇ ਭਤੀਜੇ ਹਰਸਿਮਰਨ ਸਿੰਘ ਬਾਜਵਾ ਵੱਲੋਂ ਦਿੱਤੀ ਗਈ।  

ਇਹ ਵੀ ਪੜ੍ਹੋ:  ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

shivani attri

Content Editor

Related News