ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਬਲਾਸਟ ਘਟਨਾ ''ਤੇ ਪ੍ਰਗਟਾਇਆ ਦੁੱਖ
Monday, Nov 10, 2025 - 10:11 PM (IST)
ਵੈੱਬ ਡੈਸਕ : ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਕਾਰ ਧਮਾਕੇ ਦੀ ਅੱਤਵਾਦੀ ਹਮਲੇ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਇਸ ਹਾਈ ਇੰਟੈਂਸਿਟੀ ਬਲਾਸਟ ਵਿੱਚ ਘੱਟੋ-ਘੱਟ 8 ਤੋਂ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟਾਇਆ ਹੈ।
ਉਨ੍ਹਾਂ ਨੇ ਫੇਸਬੁੱਕ ਉੱਤੇ ਪੋਸਟ ਦੌਰਾਨ ਕਿਹਾ ਕਿ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਦੁਖਦਾਈ ਧਮਾਕੇ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ । ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ - ਦਹਿਸ਼ਤ ਦੀ ਸਾਜ਼ਿਸ਼ ਰਚਣ ਵਾਲਿਆਂ ਲਈ ਕੋਈ ਰਹਿਮ ਨਹੀਂ ਹੋਣਾ ਚਾਹੀਦਾ। ਮੈਂ ਪੀੜਤ ਪਰਿਵਾਰਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕਰਦਾ ਹਾਂ।
