ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਵਾਪਰੀ ਘਟਨਾ 'ਤੇ ਸੁਖਬੀਰ ਬਾਦਲ ਨੇ ਜਤਾਇਆ ਦੁੱਖ਼, ਕੀਤੀ ਇਹ ਮੰਗ
Sunday, Feb 16, 2025 - 03:41 PM (IST)

ਜਲੰਧਰ- ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਵਿਚ 18 ਲੋਕਾਂ ਦੀ ਮੌਤ ਹੋਣ 'ਤੇ ਸੁਖਬੀਰ ਸਿੰਘ ਬਾਦਲ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ ਕਾਰਨ 18 ਲੋਕਾਂ ਦੀ ਦੁਖ਼ਦਾਈ ਮੌਤ ਅਤੇ ਕਈ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਸੁਣਕੇ ਬਹੁਤ ਦੁੱਖ਼ ਹੋਇਆ। ਇਸ ਦੁਖ਼ਦ ਘਟਨਾ ਦੇ ਮ੍ਰਿਤਕਾਂ ਦੇ ਪਰਿਵਾਰਕਾਂ ਮੈਂਬਰਾਂ ਨਾਲ ਮੈਂ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰੇਲਵੇ ਵਿਭਾਗ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ।
ਜ਼ਿਕਰਯੋਗ ਹੈ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਦੇਰ ਰਾਤ ਭਾਜੜ ਮਚਣ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਹੁਣ ਤੱਕ 9 ਔਰਤਾਂ, 5 ਬੱਚੇ ਅਤੇ 4 ਪੁਰਸ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਜ਼ਖ਼ਮੀਆਂ ਦਾ ਇਲਾਜ ਐੱਲ. ਐੱਨ. ਜੇ. ਪੀ. ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਰੇਲਵੇ ਨੇ ਇਸ ਘਟਨਾ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਜ਼ੰਜੀਰਾਂ ’ਚ ਬੰਨ੍ਹੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਕੇ ਟਰੰਪ ਨੇ PM ਮੋਦੀ ਨੂੰ ਦਿੱਤਾ ਤੋਹਫ਼ਾ : ਭਗਵੰਤ ਮਾਨ
ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਅਤੇ ਆਮ ਜ਼ਖਮੀਆਂ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਰੇਲਵੇ ਨੇ ਵੀਕੈਂਡ 'ਤੇ ਪ੍ਰਯਾਗਰਾਜ ਜਾਣ ਲਈ 2 ਵਿਸ਼ੇਸ਼ ਵੰਦੇ ਭਾਰਤ ਟਰੇਨਾਂ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਅਚਾਨਕ ਸਟੇਸ਼ਨ 'ਤੇ ਉਮੀਦ ਤੋਂ ਵੱਧ ਲੋਕ ਇਕੱਠੇ ਹੋ ਗਏ। ਅਚਾਨਕ ਪਲੇਟਫਾਰਮ ਨੰਬਰ 14, 15 ਅਤੇ 16 ਦੇ ਫੁੱਟ ਓਵਰਬ੍ਰਿਜ 'ਤੇ ਭੀੜ ਇਕੱਠੀ ਹੋ ਗਈ, ਜੋ ਰੇਲਗੱਡੀ 'ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਤੋਂ ਬਾਅਦ ਪੌੜੀਆਂ ਤੋਂ ਪਲੇਟਫਾਰਮ ਤੱਕ ਭਾਜੜ ਮਚ ਗਈ।
ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਇਸ ਐਤਵਾਰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e