ਸੁਖਬੀਰ ਬਾਦਲ ਤੇ ਗੁਲਜ਼ਾਰ ਸਿੰਘ ਰਣੀਕੇ ਦੇ ਪੋਸਟਰ 'ਤੇ ਮਲੀ ਕਾਲਖ
Tuesday, May 07, 2019 - 06:45 PM (IST)
ਫਰੀਦਕੋਟ (ਜਗਤਾਰ) : ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਲਈ ਜੀਅ ਦਾ ਜੰਜਾਲ ਬਣਦਾ ਜਾ ਰਿਹਾ। ਲੋਕ ਸਭਾ ਚੋਣਾਂ ਦੇ ਚੱਲਦਿਆਂ ਬੇਅਦਬੀ ਮਾਮਲਿਆਂ ਕਾਰਨ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਈ ਥਾਈਂ ਵਿਰੋਧ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਅਤੇ ਐੱਸ. ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਅਤੇ ਸੁਖਬੀਰ ਸਿੰਘ ਬਾਦਲ ਦੇ ਪੋਸਟਰਾਂ 'ਤੇ ਅਣਪਛਾਤਿਆਂ ਵਲੋਂ ਕਾਲਖ ਮਲ ਦਿੱਤੀ ਗਈ।
ਇਸ ਦੌਰਾਨ ਪੋਸਟਰਾਂ 'ਤੇ ਉਕਤ ਆਗੂਆਂ ਨੂੰ ਪੰਥ ਦੇ ਦੋਸ਼ੀ ਵੀ ਕਰਾਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਕਿਸ ਵਲੋਂ ਅੰਜਾਮ ਦਿੱਤਾ ਗਿਆ ਹੈ, ਫਿਲਹਾਲ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।