ਸੁਖਬੀਰ ਬਾਦਲ ਦੀ ਅੱਜ ਚੰਡੀਗੜ੍ਹ 'ਚ ਪੇਸ਼ੀ, ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਕਰੇਗੀ SIT

09/06/2022 8:52:45 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਮੰਗਲਵਾਰ ਨੂੰ ਵਿਸ਼ੇਸ ਜਾਂਚ ਟੀਮ (ਐੱਸ. ਆਈ. ਟੀਮ) ਸਾਹਮਣੇ ਪੇਸ਼ੀ ਹੈ। ਇਸ ਦੌਰਾਨ ਐੱਸ. ਆਈ. ਟੀ. ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਬਹਿਬਲ ਕਲਾਂ 'ਚ ਫਾਇਰਿੰਗ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਸੰਭਾਲ ਰਹੇ ਸਨ।

ਇਹ ਵੀ ਪੜ੍ਹੋ : ਔਰਤਾਂ ਨਾਲ ਜਬਰ-ਜ਼ਿਨਾਹ ਦੇ ਕੇਸਾਂ ਨੂੰ ਲੈ ਕੇ NCRB ਦੀ ਰਿਪੋਰਟ 'ਚ ਹੋਇਆ ਹੈਰਾਨ ਕਰਦਾ ਖ਼ੁਲਾਸਾ

ਐੱਸ. ਆਈ. ਟੀ. ਇਹ ਜਾਨਣਾ ਚਾਹੁੰਦੀ ਹੈ ਕਿ ਬੇਅਦਬੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਦੱਸ ਦੇਈਏ ਕਿ ਸਾਲ 2015 'ਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ।

ਇਹ ਵੀ ਪੜ੍ਹੋ : ਮੋਹਾਲੀ ਅੰਦਰ ਲੱਗੇ ਮੇਲੇ 'ਚ ਵਾਪਰਿਆ ਵੱਡਾ ਹਾਦਸਾ, ਲੋਕਾਂ ਦੇ ਝੂਟੇ ਲੈਣ ਦੌਰਾਨ ਟੁੱਟਿਆ ਝੂਲਾ (ਤਸਵੀਰਾਂ)

ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ 'ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News