ਬਿਆਸ ਦਰਿਆ ਤੋਂ ਬਾਅਦ ਹੁਣ ਮੁਕੇਰੀਆਂ ’ਚ ਸੁਖਬੀਰ ਬਾਦਲ ਦੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਰੇਡ

Saturday, Jul 03, 2021 - 01:42 PM (IST)

ਬਿਆਸ ਦਰਿਆ ਤੋਂ ਬਾਅਦ ਹੁਣ ਮੁਕੇਰੀਆਂ ’ਚ ਸੁਖਬੀਰ ਬਾਦਲ ਦੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਰੇਡ

ਹੁਸ਼ਿਆਰਪੁਰ/ਮੁਕੇਰੀਆਂ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਿਆਸ ਤੋਂ ਬਾਅਦ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਮੁਕੇਰੀਆਂ ਵਿਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਰੇਡ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਚ ਛਾਪੇ ਮਾਰ ਕੇ ਹਾਲਾਤ ਵੇਖ ਬੜਾ ਹੀ ਦੁੱਖ ਲੱਗਿਆ ਕਿ ਸਾਰੇ ਨਿਯਮ ਅਤੇ ਕਾਨੂੰਨ ਛਿੱਕੇ ਟੰਗ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਮੰਤਰੀ ਸੁੱਖ ਸਰਕਾਰੀਆ ਲੋਕਾਂ ਨਾਲ ਧੱਕੇਸ਼ਾਹੀ ਕਰਦੇ ਹੋਏ ਰੇਤ ਦੀ ਨਾਜਾਇਜ਼ ਖ਼ੁਦਾਈ ਕਰ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਸੁਖਮੀਤ ਡਿਪਟੀ ਕਤਲ ਕਾਂਡ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਪੁਲਸ ਲਈ ਆਖੀ ਵੱਡੀ ਗੱਲ

PunjabKesari

ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਅਤੇ ਸੁੱਖ ਸਰਕਾਰੀਆ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਇਹੋ ਜਿਹਾ ਕਿਹੜਾ ਕਾਨੂੰਨ ਹੈ ਜਿਸ ’ਚ ਲਿੱਖਿਆ ਹੈ ਕਿ ਤੁਸੀਂ 200 ਫੁੱਟ ਤੱਕ ਜ਼ਮੀਨ ਪੁੱਟ ਸਕਦੇ ਹੋ। ਉਨ੍ਹਾਂ ਕਿਹਾ ਕਿ ਇਸ ਇਲਾਕੇ ’ਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਨੇ ਸ਼ਨੀਵਾਰ ਸਵੇਰੇ 10.30 ਵਜੇ ਮੀਡੀਆ ਨੂੰ ਨਾਲ ਲੈ ਕੇ ਹਾਜੀਪੁਰ ਇਲਾਕੇ ਵਿਚ ਪੈਂਦੀਆਂ ਖੱਡਾਂ ਵਿਚ ਛਾਪੇ ਮਾਰੇ ਅਤੇ ਉਨਾਂ ਨਾਲ ਇਸ ਸਮੇਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਸਰਬਜੋਤ ਸਿੰਘ ਸਾਬੀ ਮੌਜੂਦ ਸਨ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਪੈਂਦੇ ਹਾਜੀਪੁਰ ਦੇ ਉਸ ਇਲਾਕੇ ਵਿਚ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਮੌਕੇ ’ਤੇ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਲੁੱਟ ਰਹੀ ਹੈ। ਸੁਖਬੀਰ ਬਾਦਲ ਨੇ ਪੂਰੀ ਮੀਡੀਆ ਦੀ ਹਾਜਰੀ ਵਿਚ 200-200 ਫੁੱਟ ਤੋਂ ਜ਼ਿਆਦਾ ਦੀ ਡੂੰਘੀ ਨਾਜਾਇਜ਼ ਮਾਈਨਿੰਗ ਵਿਖਾਈ। 

ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਤਾਇਨਾਤ ਨੂਰਪੁਰਬੇਦੀ ਦੇ ਸੈਨਿਕ ਦੀ ਡਿਊਟੀ ਦੌਰਾਨ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

PunjabKesari

ਉਨ੍ਹਾਂ ਕਿਹਾ ਕਿ ਜੇਕਰ ਇਹ ਮਾਈਨਿੰਗ ਜਾਇਜ਼ ਹੁੰਦੀ ਤਾਂ ਇਥੇ ਮੌਜੂਦ ਟਰੱਕ ਡਰਾਈਵਰ ਅਤੇ ਹੋਰ ਲੋਕ ਉਨ੍ਹਾਂ ਦੇ ਆਉਣ ਦੀ ਖ਼ਬਰ ਸੁਣ ਕੇ ਭੱਜਦੇ ਨਾ। ਉਨ੍ਹਾਂ ਕਿਹਾ ਕਿ ਜਿਵੇਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਮੌਕੇ ਤੋਂ ਡਰਾਈਵਰ ਅਤੇ ਹੋਰ ਸ਼ਾਮਲ ਲੋਕ ਇਥੇ ਭੱਜ ਗਏ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਪੰਚਾਇਤੀ ਜ਼ਮੀਨਾਂ ’ਤੇ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ’ਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। 

PunjabKesari

ਉਨ੍ਹਾਂ ਕਿਹਾ ਕਿ ਬਿਆਸ ਦਰਿਆ ’ਚ ਰੇਡ ਕਰਨ ਤੋਂ ਬਾਅਦ ਮੇਰੇ ’ਤੇ ਇਕ ਪਰਚਾ ਦਰਜ ਕੀਤਾ ਗਿਆ ਪਰ ਹੁਣ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਹੁਣ ਦੂਜਾ ਪਰਚਾ ਤਿਆਰ ਰੱਖੋ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵਿਚ ਹਿੰਮਤ ਹੈ ਤਾਂ ਇਸ ਨਾਜਾਇਜ਼ ਮਾਈਨਿੰਗ ਨੂੰ ਕਲੀਨ ਚਿੱਟ ਦੇ ਕੇ ਵਿਖਾਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮੈਂ ਵੱਡਾ ਖ਼ੁਲਾਸਾ ਕਰਾਂਗਾ ਕਿ 16 ਹਜ਼ਾਰ ਕਰੋੜ ਰੁਪਇਆ ਕਾਂਗਰਸੀ ਦੇ ਵਿਧਾਇਕ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਤੋਂ ਸਿਰਫ਼ ਇਹੀ ਵੇਖਦੇ ਹਨ ਕਿ ਕਿੰਨੇ-ਕਿੰਨੇ ਪੈਸੇ ਨਹੀਂ ਦਿੱਤੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ: ਸੋਨੀਆ ਗਾਂਧੀ ਨਾਲ ਨਹੀਂ ਹੋ ਸਕੀ ਮੁਲਾਕਾਤ, ਪਟਿਆਲਾ ਪਰਤੇ ਨਵਜੋਤ ਸਿੰਘ ਸਿੱਧੂ

ਇਸ ਮੌਕੇ ’ਤੇ ਇਲਾਕੇ ਦੇ ਲੋਕਾਂ ਨੇ ਬਾਦਲ ਨੂੰ ਦੱਸਿਆ ਕਿ ਕਿਵੇਂ ਮਾਈਨਿੰਗ ਮਾਫ਼ੀਆ ਇਸ ਇਲਾਕੇ ਦਾ ਉਜਾੜਾ ਕਰ ਰਿਹਾ ਹੈ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾ ਬਾਦਲ ਨੇ ਬਿਆਸ ਦਰਿਆ ਵਿਚ ਛਾਪੇਮਾਰੀ ਕੀਤੀ ਸੀ ਅਤੇ ਉਸ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਮਾਈਨਿੰਗ ਨੂੰ ਜਾਇਜ਼ ਦੱਸਦਿਆਂ ਕਲੀਨ ਚਿੱਟ ਦੇ ਦਿੱਤੀ ਸੀ। ਇਥੋਂ ਤੱਕ ਕਿ ਸੁਖਬੀਰ ਬਾਦਲ ਸਮੇਤ ਕਈ ਲੋਕਾਂ ’ਤੇ ਮਾਮਲੇ ਵੀ ਦਰਜ ਕਰਵਾਏ ਗਏ ਸਨ। 

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਹ ਇਲਾਕਾ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ, ਜਿੱਥੋਂ ਇਸ ਵਾਰ ਅਕਾਲੀ ਦਲ ਖ਼ੁਦ ਵਿਧਾਨ ਸਭਾ ਦੀ ਚੋਣ ਲੜ ਰਿਹਾ ਹੈ ਅਤੇ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਚੋਣਾ ਦੀ ਤਿਆਰੀ ਕਰ ਰਹੇ ਹਨ ਅਤੇ ਇਲਾਕੇ ਦੀ ਇਹ ਨਜਾਇਜ ਮਾਈਨਿੰਗ ਚੋਣਾਂ ਵਿਚ ਵੱਡਾ ਮੁੱਦਾ ਬਣ ਕੇ ਉਭਰੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News