ਜ਼ਿਮਨੀ ਚੋਣਾਂ ’ਚ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾਉਣਾ ਹੀ ਸਵ. ਪ੍ਰਕਾਸ਼ ਬਾਦਲ ਨੂੰ ਸੱਚੀ ਸ਼ਰਧਾਂਜਲੀ : ਸੁਖਬੀਰ ਬਾਦਲ

Friday, Aug 23, 2024 - 11:45 PM (IST)

ਦੋਦਾ (ਲਖਵੀਰ ਸ਼ਰਮਾ)- 'ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਦਵਾਉਣਾ ਹੀ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।'

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਆਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਜਥੇ. ਗੁਰਪਿਆਰ ਸਿੰਘ ਮੱਲ੍ਹਣ ਦੇ ਗ੍ਰਹਿ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ, ਉਸ ਸਮੇਂ ਦੇ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਹੋਇਆ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਲਈ ਨਹਿਰੀ ਪਾਣੀ ਦੇ ਨਾਲ-ਨਾਲ ਖੇਤਾਂ ’ਚ ਲੱਗੀਆਂ ਮੋਟਰਾਂ ਵੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹਨ ਕਿਉਂਕਿ ਸ. ਬਾਦਲ ਖੁਦ ਕਿਸਾਨ ਦੇ ਪੁੱਤਰ ਹੋਣ ਕਾਰਨ ਕਿਸਾਨਾਂ ਦਾ ਦੁੱਖ-ਦਰਦ ਨੇੜੇ ਤੋਂ ਸਮਝਦੇ ਸਨ, ਇਸ ਲਈ ਉਨ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਦੇ ਪਿੰਡਾਂ ਖਾਸ ਕਰ ਕੇ ਹਲਕਾ ਗਿੱਦੜਬਾਹਾ ਦੇ ਲੋਕਾਂ ਨੂੰ ਹਮੇਸ਼ਾ ਹੀ ਆਪਣਾ ਪਰਿਵਾਰ ਮੰਨਿਆ। 

PunjabKesari

ਇਹ ਵੀ ਪੜ੍ਹੋ- ਕਿਸੇ ਦੀ ਜਾਨ ਨਾਲੋਂ ਜ਼ਿਆਦਾ ਜ਼ਰੂਰੀ ਹੋ ਗਿਆ ਮੋਬਾਇਲ ! ਤੜਫਦੀ ਰਹੀ ਮਰੀਜ਼, ਫ਼ੋਨ 'ਤੇ ਰੁੱਝੀ ਰਹੀ ਨਰਸ, ਹੋ ਗਈ ਮੌਤ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਵੀ ਸਮਾਂ ਹੈ ਕਿ ਇਨ੍ਹਾਂ ਸਵਾਰਥੀ ਲੋਕਾਂ ਦੀਆਂ ਗਿੱਦੜ ਚਾਲਾਂ ’ਚੋਂ ਨਿਕਲ ਕੇ ਆਉਣ ਵਾਲੇ ਸਮੇਂ ’ਚ ਆਪਣੀ ਮਾਂ ਪਾਰਟੀ ਸ਼੍ਰੋਮਣੀ ਆਕਾਲੀ ਦਲ ਦਾ ਸਾਥ ਦਿਓ, ਤਾਂ ਜੋ ਇਕ ਵਾਰ ਫਿਰ ਤੋਂ ਰੰਗਲੇ ਪੰਜਾਬ ਨੂੰ ਖੁਸ਼ਹਾਲ ਬਣਾ ਸਕੀਏ।

ਇਸ ਮੌਕੇ ਉਨ੍ਹਾਂ ਨਾਲ ਹਰਦੀਪ ਸਿੰਘ ਡਿੰਪੀ ਢਿੱਲੋਂ, ਸੰਨੀ ਢਿੱਲੋਂ, ਬਲਕਰਨ ਸਿੰਘ ਬਾਲੀ ਸਰਪੰਚ, ਗੁਰਪ੍ਰੀਤ ਸਿੰਘ ਗੋਪੀ ਵੜਿੰਗ, ਜਗਪ੍ਰੀਤ ਸਿੰਘ ਵੜਿੰਗ ਜ਼ਿਲਾ ਜ. ਸਕੱਤਰ, ਜਸਵਿੰਦਰ ਸਿੰਘ, ਮਿੰਟੂ ਭੱਲਾ ਤੇ ਦਰਸ਼ਨ ਕੋਟਲੀ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਪੁਰਾਣੀ ਰੰਜਿਸ਼ ਕਾਰਨ ਮੋਟਰ 'ਤੇ ਨਹਾਉਣ ਗਏ ਨੌਜਵਾਨ ਦੇ ਮਾਰ'ਤੀ ਗੋਲ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News