ਸੁਖਬੀਰ ਬਾਦਲ ਦਾ ਵੱਡਾ ਐਲਾਨ: ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਹੋਣਗੇ ਉਮੀਦਵਾਰ

Monday, Mar 15, 2021 - 06:48 PM (IST)

ਤਰਨਤਾਰਨ (ਬਿਊਰੋ) - ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਮੰਗਦਾ ਜਵਾਬ’ ਰੈਲੀ ਕੀਤੀ ਗਈ। ਇਸ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਚੋਣਾਂ ਲਈ ਆਪਣੀ ਪਾਰਟੀ ਦੇ ਤੀਜੇ ਉਮੀਦਵਾਰ ਦਾ ਐਲਾਨ ਅਗਲੀ ਰੈਲੀ ’ਚ ਕਰਨਗੇ।  

ਪੜ੍ਹੋ ਇਹ ਵੀ ਖ਼ਬਰ - ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਲਾਜ਼ਮੀ ਹੋਇਆ ਕੋਵਿਡ-19 ਟੈਸਟ, ਪੰਜਾਬ ਦੇ ਇਸ ਜ਼ਿਲ੍ਹੇ 'ਚ ਹਿਦਾਇਤਾਂ ਜਾਰੀ

ਰੈਲੀ ‘ਪੰਜਾਬ ਮੰਗਦਾ ਜਵਾਬ’ 'ਚ ਹਜ਼ਾਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦਾ ਵਿਕਾਸ ਹੋਇਆ ਸੀ। ਸਾਡੀ ਸਰਕਾਰ ਨੇ ਲੋਕਾਂ ਦੇ ਘਰ-ਘਰ ਤੱਕ ਬਿਜਲੀ ਪਹੁੰਚਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਦੇ ਵੀ ਖਜ਼ਾਨਾ ਖਾਲੀ ਨਹੀਂ ਹੋਇਆ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਦਿਲ ਨੂੰ ਦਹਿਲਾਅ ਦੇਣ ਵਾਲੀ ਘਟਨਾ: ਖੂੰਖਾਰ ਪਿੱਟਬੁੱਲ ਨੇ 4 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ (ਤਸਵੀਰਾਂ)

ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਕਾਂਗਰਸੀਆਂ ਨੇ ਅਕਾਲੀਆਂ ’ਤੇ ਜ਼ੁਲਮ ਢਾਹੇ ਹਨ। ਕੈਪਟਨ ਨੇ ਲੋਕਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਉਨ੍ਹਾਂ ਨੇ ਪੂਰਾ ਨਹੀ ਕੀਤਾ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਨੇ ਇਲਾਕੇ ’ਚ ਲੋਕਾਂ ਨੂੰ ਧੱੜੇਬੰਦੀ ਛੱਡਣ ਦੀ ਅਪੀਲ ਵੀ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਸੁਖਬੀਰ ਬਾਦਲ ਦਾ ਵੱਡਾ ਐਲਾਨ: ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਹੋਣਗੇ ਉਮੀਦਵਾਰ

ਜ਼ਿਕਰਯੋਗ ਹੈ ਕਿ ਬੀਤੇ ਦਿਨ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਲੋਂ ਪਹਿਲੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਸੀ। ਜਲਾਲਾਬਾਦ ਵਿਧਾਨ ਸਭਾ ਸੀਟ ਲਈ ਸੁਖਬੀਰ ਬਾਦਲ ਦੇ ਨਾਂ ਦਾ ਐਲਾਨ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੀ ਕੀਤਾ। ਇਸ ਦਾ ਐਲਾਨ ਸੁਖਬੀਰ ਬਾਦਲ ਵਲੋਂ ਜਲਾਲਾਬਾਦ ਵਿਖੇ ਰੱਖੀ ਗਈ ‘ਪੰਜਾਬ ਮੰਗਦਾ ਜਵਾਬ’ ਰੈਲੀ ਵਿਚ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਸਾਰੀਆਂ ਅਟਕਲਾਂ ’ਤੇ ਵਿਰਾਮ ਲੱਗ ਗਿਆ ਹੈ, ਜਿਨ੍ਹਾਂ ਵਿਚ ਆਖਿਆ ਜਾ ਰਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਆਪਣਾ ਹਲਕਾ ਜਲਾਲਾਬਾਦ ਛੱਡ ਕੇ ਲੰਬੀ ਤੋਂ ਚੋਣ ਲੜ ਸਕਦੇ ਹਨ। ਇਸ ਐਲਾਨ ਦੇ ਨਾਲ ਸੁਖਬੀਰ ਨੇ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੀ ਵਜਾ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ


rajwinder kaur

Content Editor

Related News