ਸੁਖਬੀਰ ਬਾਦਲ ਨੇ ਜ਼ੀਰਾ ਨੂੰ ਪਛਾਨਣ ਤੋਂ ਕੀਤਾ ਇਨਕਾਰ (ਵੀਡੀਓ)
Tuesday, Jan 29, 2019 - 01:50 PM (IST)
ਜ਼ੀਰਾ (ਬਿਊਰੋ) - ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਛਾਨਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਬੀਤੇ ਦਿਨ ਫਿਰੋਜ਼ਪੁਰ 'ਚ ਅਕਾਲੀ ਵਰਕਰਾਂ ਨਾਲ ਕੀਤੀ ਮੁਲਾਕਾਤ ਦੌਰਾਨ ਪੱਤਰਕਾਰਾਂ ਵਲੋਂ ਡੋਪ ਟੈਸਟ ਦੇ ਸਬੰਧ 'ਚ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ 'ਜ਼ੀਰਾ ਕੋਣ ਹੈ, ਮੈਨੂੰ ਨਹੀਂ ਪਤਾ'। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਸੁਖਬੀਰ ਬਾਦਲ 'ਤੇ ਅਫੀਮ ਦਾ ਨਸ਼ਾ ਕਰਨ ਦੇ ਦੋਸ਼ ਲਾਉਂਦੇ ਹੋਏ ਉਸ ਨੂੰ ਆਪਣੇ ਨਾਲ ਡੋਪ ਟੈਸਟ ਕਰਵਾਉਣ ਜਾ ਖੁੱਲ੍ਹਾ ਚੈਂਲੰਜ ਦਿੱਤਾ ਸੀ। ਇਸ ਦੇ ਲਈ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਪੱਤਰ ਲਿੱਖ ਕੇ ਡਾਕਟਰੀ ਟੀਮ ਅਤੇ ਡੋਪ ਟੈਸਟ ਕਰਨ ਦੀਆਂ ਕਿੱਟਾਂ ਉਪਲੱਬਧ ਕਰਵਾਉਣ ਦੀ ਮੰਗ ਕੀਤੀ ਸੀ।
